5 Dariya News

ਫਤਿਹਗੜ੍ਹ ਚੂੜੀਆਂ ਵਿਖੇ 2 ਅਪ੍ਰੈਲ ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਮੁੱਖ ਖੇਤੀਬਾੜੀ ਅਫ਼ਸਰ ਡਾ. ਸਵਰੂਪ ਕੁਮਾਰ ਨੇ ਕੈਂਪ ਦਾ ਲਿਆ ਜਾਇਜਾ

5 Dariya News

ਫਤਿਹਗੜ੍ਹ ਚੂੜੀਆਂ / ਬਟਾਲਾ 20-Mar-2018

ਖੇਤੀਬਾੜੀ ਵਿਭਾਗ ਵੱਲੋਂ 2 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਫਤਿਹਗੜ੍ਹ ਚੂੜੀਆਂ ਦੀ ਦਾਣਾ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਕੈਂਪ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵਿਸ਼ੇਸ ਤੌਰ 'ਤੇ ਫਤਿਹਗੜ੍ਹ ਚੂੜੀਆਂ ਵਿਖੇ ਪੁੱਜੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸਵਰੂਪ ਕੁਮਾਰ ਨੇ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿੰਮੀਦਾਰਾਂ ਨੂੰ ਜਾਣਕਾਰੀ ਦੇਣ ਲਈ ਯੂਨੀਵਰਸਿਟੀ ਦੇ ਮਾਹਰ ਪਹੁੰਚ ਰਹੇ ਹਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਕਿਸਾਨ ਵੀਰਾਂ ਨੂੰ ਇਸ ਮੇਲੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਵਿਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਅਫ਼ਸਰ ਨਿਰਵੈਲ ਸਿੰਘ, ਖੇਤੀਬਾੜੀ ਅਫ਼ਸਰ ਰਮੇਸ਼ ਕੁਮਾਰ ਸ਼ਰਮਾ, ਖੇਤੀਬਾੜੀ ਵਿਕਾਸ ਅਫ਼ਸਰ ਬਲਜਿੰਦਰ ਸਿੰਘ, ਰਣਧੀਰ ਕੁਮਾਰ ਠਾਕੁਰ, ਏ.ਡੀ.ਓ ਇੰਜ. ਵਰਿੰਦਰ ਮਹਾਜਨ, ਖੇਤੀਬਾੜੀ ਸਬ-ਇੰਸਪੈਕਟਰ ਰਣਜੀਤ ਸਿੰਘ ਆਦਿ ਹਾਜ਼ਰ ਸਨ।