5 Dariya News

ਡਾ. ਭੀਮ ਰਾਓ ਅੰਬੇਦਕਰ ਜੈਯੰਤੀ ਦੇ ਮੌਕੇ 14 ਅਪ੍ਰੈਲ ਨੂੰ ਸਮਾਜਿਕ ਨਿਆਂ ਦਿਵਸ ਵਜੋਂ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ : ਗੁਰਨੀਤ ਤੇਜ

5 Dariya News

ਰੂਪਨਗਰ 12-Apr-2018

ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਭੀਮ ਰਾਓ ਅੰਬੇਦਕਰ ਜੈਯੰਤੀ ਦੇ ਮੌਕੇ 14 ਅਪ੍ਰੈਲ ਨੂੰ ਸਮਾਜਿਕ ਨਿਆਂ ਦਿਵਸ ਵਜੋਂ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਗੁਰਨੀਤ ਤੇਜ  ਡਿਪਟੀ ਕਮਿਸ਼ਨਰ ਰੂਪਨਗਰ  ਨੇ ਅੱਜ ਇੰਥੇ ਮਿੰਨੀ ਸਕਤੱਰੇਤ ਦੇ ਕਮੇਟੀ ਰੂਮ ਵਿਚ ਇਨ੍ਹਾਂ ਸਮਾਗਮਾਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨਾਂ ਦਸਿਆ ਕਿ ਇਹ ਸਮਾਜਿਕ ਨਿਆਂ ਦਿਵਸ ਸਰਕਾਰੀ ਕਾਲਜ ਰੂਪਨਗਰ ਵਿਖੇ ਸਵੇਰੇ 10:30 ਵਜੇ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ) ਅਤੇ ਼ਸ੍ਰੀਮਤੀ ਹਰਜੋਤ ਕੌਰ ਐਸ.ਡੀ.ਐਮ.ਰੂਪਨਗਰ ਇਸ ਸਮਾਗਮ ਦੇ ਓਵਰਆਲ ਇੰਚਾਰਜ ਹੋਣਗੇ।ਉਨਾਂ ਮੀਟਿੰਗ ਵਿਚ ਹਾਜਰ ਸ਼੍ਰੀ ਸੁਖਸਾਗਰ ਸਿੰਘ ਨੂੰ ਇਸ ਸਮਾਗਮ ਦੇ ਸੁਚੱਜੇ ਪ੍ਰਬੰਧ ਕਰਨ ਲਈ ਆਖਿਆ। ਉਨਾ ਇਹ ਵੀ ਕਿਹਾ ਕਿ ਇਸ ਰਾਸ਼ਟਰੀ ਸਮਾਗਮ ਵਿਚ ਜ਼ਿਲ੍ਹੇ ਦੇ ਪਤਵੰਤੇ ਵਿਅਕਤੀਆਂ ਦੀ ਹਾਜਰੀ ਯਕੀਨੀ ਬਣਾਈ ਜਾਵੇ। ਉਨਾਂ ਸਕੱਤਰ ਜ਼ਿਲ੍ਹਾ ਰੈਡਕਰਾਸ ਨੂੰ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰਾਂ ਨੂੰ ਇਸ ਸਮਾਗਮ ਵਿਚ ਭਾਗ ਲੈਣ ਲਈ ਪ੍ਰੇਰਤ ਕਰਨ ਲਈ ਕਿਹਾ।ਉਨਾਂ ਇਹ ਵੀ ਕਿਹਾ ਕਿ ਇਸ ਦਿਵਸ ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਡਾ. ਭੀਮ ਰਾਓ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਫੁਲਮਾਲਾ  ਅਰਪਣ ਕਰਨ ਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।ਇਸ ਮੀਟਿੰਗ ਦੋਰਾਂਨ ਹੋਰਨਾ ਤੋ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ,ਸ਼੍ਰੀਮਤੀ ਨਵਜੋਤ ਕੌਰ ਐਸ.ਡੀ.ਐਮ. ਰੂਪਨਗਰ ,ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ(ਜ), ਸ਼੍ਰੀ ਮਨਮੀਤ ਸਿੰਘ ਢਿਲੋਂ ਪੁਲਿਸ ਕਪਤਾਨ, ਡਾ: ਸਨੇਹ ਲਤਾ ਬਧਵਾਲ ਪ੍ਰਿੰਸੀਪਲ ਸਰਕਾਰੀ ਕਾਲਜ,  ਸ਼੍ਰੀ ਸੁਖਸਾਗਰ ਸਿੰਘ ਜ਼ਿਲ੍ਹਾ ਭਲਾਈ ਅਫਸਰ, ਐਡਵੋਕੇਟ ਸ਼੍ਰੀ ਚਰਨਜੀਤ ਸਿੰਘ ਘਈ,ਪ੍ਰੋਫੈਸਰ ਜਸਬੀਰ ਕੌਰ, ਸ਼੍ਰੀ ਹਿੰਮਤ ਸਿੰਘ ਹੁੰਦਲ ਜਿਲ੍ਹਾ ਸਿਖਿਆ ਅਫਸਰ, ਸ਼੍ਰੀਮਤੀ ਅਵਤਾਰ ਕੌਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼੍ਰੀਮਤੀ ਚਰਨਜੀਤ ਕੌਰ, ਸੀ.ਡੀ.ਪੀ.ਓੁ., ਸ਼੍ਰੀ ਸੰਜੀਵ ਬੁਧੀਰਾਜਾ ਸਕੱਤਰ ਜ਼ਿਲ੍ਹਾ ਰੈਡਕਰਾਸ ਅਤੇ ਹੋਰ ਅਧਿਕਾਰੀ ਸ਼ਾਮਲ ਸਨ।