5 Dariya News

ਐਲ ਸੀ ਈ ਟੀ ਵਿਚ ਵਿਸਾਖੀ ਮੌਕੇ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ

ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਵਿਚ ਵੱਧ ਚੱੜਕੇ ਲਿਆ ਹਿੱਸਾ

5 Dariya News

ਲੁਧਿਆਣਾ 13-Apr-2018

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵਿਚ  ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਕੈਂਪਸ ਵਿਚ ਕਰਵਾਏ ਗਏ ਇਕ ਸਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਨੌਜਵਾਨ ਮੁੰਡੇ ਕੁੜੀਆਂ ਨੇ ਪੰਜਾਬ ਦੇ ਸਭਿਆਚਾਰ ਦੀ ਝਲਕ ਪੇਸ਼ ਕਰਦੇ ਹੋਏ ਵਿਸ਼ਵ ਵਿਚ ਪ੍ਰਸਿੱਧ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ।ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ  ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸਲਾਹਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਆਧੁਨਿਕਤਾ ਦੇ ਨਾਲ ਨਾਲ ਆਪਣੀਆਂ ਪਰੰਪਰਾਵਾਂ ਨਾਲ ਜੁੜਨ ਦੀ ਪ੍ਰੇਰਨਾ ਦਿਤੀ। ਐਲ ਸੀ ਈ ਟੀ ਦੇ ਪ੍ਰਿੰਸੀਪਲ ਡਾ. ਜਰਨੈਲ ਸਿੰਘ  ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬੇਸ਼ੱਕ ਅੱਜ ਸਮੇਂ ਦੇ ਨਾਲ ਸਮਾਜ ਦੀ ਸੋਚ 'ਚ ਫ਼ਰਕ ਪੈ ਰਿਹਾ ਹੈ ਪਰ ਫਿਰ ਵੀ ਸਾਨੂੰ ਆਪਣੀਆਂ ਰਸਮਾਂ ਅਤੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਜੋ ਕੌਮਾਂ ਆਪਣੇ ਵਿਰਸ`ੇ,ਬੋਲੀ ਅਤੇ ਰਸਮਾਂ ਨੂੰ ਭੁੱਲ ਜਾਂਦੀਆਂ ਹਨ ਉਹ ਦੁਨੀਆਂ ਦੇ ਨਕਸ਼ੇ ਤੋਂ ਖ਼ਤਮ ਹੋ ਜਾਂਦੀਆਂ ਹਨ । ਜਦ ਕਿ ਐਲ ਸੀ ਈ ਟੀ ਵੱਲੋਂ ਇਹ ਉਪਰਾਲਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਕੀਤਾ ਗਿਆ ਹੈ । ਇਸ ਮੌਕੇ ਤੇ ਜਲਿਆਵਾਲ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੋਨ ਵਰਤ ਵੀ ਰੱਖਿਆਂ ਗਿਆ।