5 Dariya News

ਗਿਆਨ ਜੋਤੀ ਗਰੁੱਪ ਵੱਲੋਂ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ

ਦੇਸ਼ ਦੇ ਬਿਹਤਰੀਨ ਭਵਿਖ ਲਈ ਅੱਜ ਦੇ ਨੌਜਵਾਨਾਂ ਦੀ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਦਾ ਰੋਲ ਅਹਿਮ¸ ਚੇਅਰਮੈਨ ਜੇ. ਐੱਸ. ਬੇਦੀ

5 Dariya News

ਐਸ.ਏ.ਐਸ. ਨਗਰ (ਮੁਹਾਲੀ) 28-Apr-2018

ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੈਂਪਸ 'ਚ ਆਪਣੇ ਅੰਤਿਮ ਸਾਲ ਵਿਚ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਜਿਸ ਵਿਚ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ. ਐੱਸ. ਬੇਦੀ ਵੱਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਰੰਗਾਰੰਗ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲੈਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।  ਇਸ ਦੌਰਾਨ ਮਿਸਟਰ ਐਂਡ ਮਿਸ ਗਿਆਨ ਜੋਤੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ, ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਪਹਿਰਾਵੇ ਵਿਚ ਆਪਣੀ ਕਲਾਂ ਦੇ ਰੰਗ ਬਖੇਰਦਿਆਂ ਗਿੱਧਾ, ਭੰਗੜਾ, ਗੀਤ, ਡਾਂਸ, ਸਵਾਲ-ਜਵਾਬ, ਕੈਟ ਵਾਕ ਅਤੇ ਹੋ ਕਈ ਮੁਕਾਬਲਿਆਂ ਤੋਂ ਬਾਅਦ ਮਿਸ ਗਿਆਨ ਜੋਤੀ ਦਾ ਖ਼ਿਤਾਬ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੀ ਵਿਦਿਆਰਥਣ ਮਿਸ ਨੈਨਸੀ ਅਤੇ ਮਿਸਟਰ ਗਿਆਨ ਜੋਤੀ ਦਾ ਖ਼ਿਤਾਬ ਬੀ. ਸੀ. ਏ ਦੇ ਵਿਦਿਆਰਥੀ ਫਿਰਦੋਸ ਦੇ ਸਿਰ ਸਜਿਆ। ਇਸ ਦੇ ਇਲਾਵਾ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਗੁਰਪ੍ਰੀਤ ਸਿੰਘ ਨੂੰ ਮਿਸਟਰ ਪ੍ਰੈਸਨੇਲਿਟੀ ਅਤੇ ਸਿਵਲ ਇੰਜੀਨੀਅਰਿੰਗ ਦੀ ਭੱਟ ਇਬਤੀਸਾਮ ਨੂੰ ਮਿਸ ਪ੍ਰੈਸਨਲਿਟੀ  ਐਲਾਨਿਆ ਗਿਆ। ਇਸ ਦੇ ਨਾਲ ਹੀ ਬੀ. ਬੀ. ਏ. ਦੀ ਪ੍ਰਤਿਭਾ ਨੂੰ ਇਕ ਵਿਸ਼ੇਸ਼ ਐਵਾਰਡ ਮਿਸ. ਕਾਨਫੀਡੈਂਸ ਨਾਲ ਨਿਵਾਜਿਆ ਸਨਮਾਨਿਤ ਕੀਤਾ ਗਿਆ। ਇਹ ਸਾਰੇ ਐਵਾਰਡ ਵਿਦਿਆਰਥੀਆਂ ਨੂੰ ਗਰੁੱਪ ਦੇ ਚੇਅਰਮੈਨ ਜੇ. ਐੱਸ ਬੇਦੀ ਵੱਲੋਂ ਭੇਟ ਕੀਤੇ ਗਏ, ।ਇਸ ਮੌਕੇ ਆਪਣੇ ਸੰਬੋਧਨ ਵਿਚ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ. ਐੱਸ. ਬੇਦੀ ਨੇ ਇਸ ਮੌਕੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪ੍ਰੇਰਨਾ ਦਿੱਤੀ ਕਿ ਉਹ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਅਤੇ ਆਉਣ ਵਾਲੀ ਪ੍ਰੋਫੈਸ਼ਨਲ ਜ਼ਿੰਦਗੀ ਵਿਚ ਆਪਣੇ ਕੰਮ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਕਰਨ ਤਾਂ ਜੋ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਬੁਲੰਦੀਆਂ ਨੂੰ ਛੂਹ ਸਕਣ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਦੀ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਦੇਸ਼ ਨੂੰ ਵਿਸ਼ਵ ਪੱਧਰ ਦੀਆਂ ਬੁਲੰਦੀਆਂ 'ਤੇ ਲੈ ਕੇ ਜਾ ਸਕਦੀ ਹੈ। ਇਸ ਦੌਰਾਨ ਇੰਸਟੀਚਿਊਟ ਦੇ ਡੀਨ ਡਾ. ਨੀਰਜ ਸ਼ਰਮਾ ਨੇ ਪਾਸ ਆਊਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਇਸ ਸੰਸਥਾ ਵਿਚ ਯਾਦ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਸੰਸਥਾ ਦੇ ਨਾਮ ਨੂੰ ਰੌਸ਼ਨ ਕਰਨ ਲਈ ਵੱਡੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਸਮਾਗਮ ਦੇ ਅੰਤ ਵਿਚ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।