5 Dariya News

ਨਾਬਾਰਡ ਵੱਲੋਂ ਵਿਸ਼ਵ ਸ਼ਹਿਦ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

5 Dariya News

ਲੁਧਿਆਣਾ 21-May-2018

ਮੱਖੀ ਪਾਲਣ ਅਤੇ ਸ਼ਹਿਦ ਦੇ ਉਤਪਾਦਾਂ ਦੀ ਵਰਤੋਂ ਸੰਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਨਾਬਾਰਡ ਦੇ ਪੰਜਾਬ ਖੇਤਰੀ ਦਫ਼ਤਰ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਨੇਜਮੈਂਟ ਐਂਡ ਐਕਸਟੇਂਸ਼ਨ ਟਰੇਨਿੰਗ ਇੰਸਟੀਚਿਊਟ ਵਿਖੇ ਵਿਸ਼ਵ ਸ਼ਹਿਦ ਦਿਵਸ ਮਨਾਇਆ ਗਿਆ। ਇਸ ਸੈਮੀਨਾਰ ਦਾ ਥੀਮ ਭਾਰਤੀ ਮਧੂ ਮੱਖੀ ਨੂੰ ਬਚਾਉਣਾ ਸੀ। ਸੈਮੀਨਾਰ ਦੀ ਪ੍ਰਧਾਨਗੀ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਸ੍ਰੀ ਦੀਪਕ ਕੁਮਾਰ ਸਨ, ਜਿਨ•ਾਂ ਨੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਤਿਆਰ ਸ਼ਹਿਦ ਅਤੇ ਉਤਪਾਦਾਂ ਦੀ ਪ੍ਰਦਰਸ਼ਨੀ ਨੂੰ ਬੜੇ ਧਿਆਨ ਨਾਲ ਦੇਖਿਆ।ਸਮਾਗਮ ਦੀ ਸ਼ੁਰੂਆਤ ਵਿੱਚ ਸਹਾਇਕ ਜਨਰਲ ਮੈਨੇਜਰ ਸ੍ਰੀ ਪ੍ਰਵੀਨ ਭਾਟੀਆ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਇਸ ਸੈਮੀਨਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਦੀਪਕ ਕੁਮਾਰ ਨੇ ਨਾਬਾਰਡ ਵੱਲੋਂ ਸੂਬੇ ਵਿੱਚ ਖੇਤੀਬਾੜੀ, ਸਵੈ ਸਹਾਇਤਾ ਗਰੁੱਪਾਂ, ਮੱਖੀ ਪਾਲਣ ਅਤੇ ਹੋਰ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰ. ਜਗਦੇਵ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗਬਾਨੀ ਅਤੇ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੇ ਸਹਾਇਕ ਵਿਗਿਆਨੀ ਡਾ. ਅਮਿਤ ਚੌਧਰੀ ਨੇ ਮੱਖੀ ਪਾਲਣ ਧੰਦੇ ਬਾਰੇ ਇੱਕ ਪੇਸ਼ਕਾਰੀ ਵੀ ਦਿੱਤੀ।ਸੈਮੀਨਾਰ ਨੂੰ ਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਸ੍ਰ. ਜਸਪ੍ਰੀਤ ਸਿੰਘ ਖੇੜਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਾਬਾਰਡ ਨਾਲ ਜੁੜੇ ਕਿਸਾਨਾਂ ਅਤੇ ਗਰੁੱਪਾਂ ਨੇ ਆਪਣੀਆਂ ਸਫ਼ਲ ਕਹਾਣੀਆਂ ਪੇਸ਼ ਕੀਤੀਆਂ। ਸੈਮੀਨਾਰ ਦੌਰਾਨ ਜ਼ਿਲ•ਾ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਪ੍ਰਗਤੀਸ਼ੀਲ ਕਿਸਾਨਾਂ, ਲੀਡ ਬੈਂਕ ਦੇ ਨੁਮਾਇੰਦਿਆਂ, ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੇ ਭਾਗ ਲਿਆ।