5 Dariya News

ਸ਼ਹੀਦ ਫੇਰੂਮਾਨ ਅਕਾਲੀ ਦਲ ਦੇ ਕੌਮੀ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

5 Dariya News

ਐਸ.ਏ.ਐਸ. ਨਗਰ (ਮੁਹਾਲੀ) 18-Jun-2018

ਮੋਹਾਲੀ: ਸ਼ਹੀਦ ਫ਼ੇਰੂਮਾਨ ਅਕਾਲੀ ਦਲ ਦੇ ਕੌਮੀ ਪ੍ਰਧਾਨ ਨੇ ਪਿਛਲੇ ਦਿਨੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਸਿਆਸੀ ਵਿਚਾਰਾਂ ਕੀਤੀਆਂ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਹੰਤ ਜਸਬੀਰ ਸਿੰਘ  ਨੇ ਦੱਸਿਆ ਕਿ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ ਅਗਾਮੀ ਲੋਕ ਸਭਾਂ ਚੋਣਾਂ ਲਈ ਵਿਚਾਰਾਂ ਦਾ ਅਦਾਨ ਪ੍ਰਦਾਨ ਕੀਤਾ ਹੈ ਅਤੇ ਚਰਚਾ ਹੋਈ ਕਿ ਕਿਸ ਤਰ੍ਹਾਂ ਨਾਲ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਦੱਸ ਦਈਏ ਕਿ ਜਸਬੀਰ ਸਿੰਘ ਸਵਰਗਵਾਸੀ ਮਹੰਤ ਸੇਵਾ ਦਾਸ ਸਿੰਘ ਦੇ ਪੁੱਤਰ ਹਨ ਅਤੇ ਰਾਹੁਲ ਨਾਲ ਭੇਂਟ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿਚ ਉਨ੍ਹਾਂ ਦੀ ਚਰਚਾ ਬਣੀ ਹੋਈ ਹੈ। ਉਨ੍ਹਾਂ ਨੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਕੀਤੇ ਜਾ ਰਹੇ ਜਨਹਿਤ ਕੰਮਾਂ ਬਾਰੇ ਵੀ ਪਾਰਟੀ ਪ੍ਰਧਾਨ ਨੂੰ ਜਾਣੂੰ ਕਰਾਇਆ। ਮਹੰਤ ਜਸਬੀਰ ਸਿੰਘ  ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਜਿੱਥੇ ਵਿਕਾਸ ਕੰਮਾਂ ਵਿਚ ਤੇਜ਼ੀ ਆਈ ਹੈ, ਉੱਥੇ ਹੀ ਲੋਕਾਂ ਵਿਚ ਆਪਸੀ ਸਦਭਾਵਨਾ ਵੀ ਵਧੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਅਤੇ ਨਸ਼ਿਆਂ ਦੇ ਸੌਦਾਗਰਾਂ  ਦੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਠੀਕ ਠਹਿਰਾਇਆ ਅਤੇ ਪ੍ਰਸ਼ੰਸਾ ਕੀਤੀ।