ਬੈਂਕ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਾਉਣ : ਚਰਨਦੇਵ ਸਿੰਘ ਮਾਨ
ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਵੱਧ ਤੋਂ ਵੱਧ ਲੋੜਵੰਦਾਂ ਨੂੰ ਜਾਗਰੂਕ ਕੀਤਾ ਜਾਵੇ
5 Dariya News
ਐਸ.ਏ.ਐਸ. ਨਗਰ (ਮੁਹਾਲੀ) 19-Jun-2018
ਬੈਂਕਾਂ ਰਾਂਹੀ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਬੈਂਕਾਂ ਦਾ ਮਹੱਤਵਪੂਰਨ ਰੋਲ ਹੈ ਅਤੇ ਬੈਂਕਾਂ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਆਰਸੈਟੀ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਆਖਿਆ ਕਿ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਵਿਚ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਬੈਂਕ ਅਧਿਕਾਰੀ ਆਪਣੇ ਬੈਂਕਾਂ ਅਤੇ ਏ.ਟੀ.ਐਮਾਂ ਵਿਚ ਸੁਰੱਖਿਆ ਗਾਰਡਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਉਹ ਮਿੱਥੇ ਟਿਚਿਆਂ ਨੂੰ 100 ਫੀਸਦੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ। ਚੀਫ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਸੰਧੂ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੈਟੀ ਰਾਹੀਂ 6575 ਵਿਅਕਤੀਆਂ ਨੂੰ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਵਿਚੋਂ 3717 ਵੱਲੋਂ ਸਵੈ ਰੁਜ਼ਗਾਰ ਤਹਿਤ ਆਪਣੇ ਧੰਦੇ ਸ਼ੁਰੂ ਕੀਤੇ ਜਾ ਚੁੱਕੇ ਹਨ। ਸਟੈਂਡ ਅੱਪ ਇੰਡੀਆ ਪ੍ਰੋਗਰਾਮ ਤਹਿਤ 72 ਵਿਅਕਤੀਆਂ ਨੂੰ 1146 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ।ਮੀਟਿੰਗ ਵਿਚ ਟ੍ਰੇਨਿੰਗ ਅਧੀਨ ਪੀ.ਸੀ.ਐਸ. ਅਧਿਕਾਰੀ ਯਸਪਾਲ ਸ਼ਰਮਾਂ ਤੇ ਤਰਸ਼ੇਮ ਚੰਦ, ਡਿਪਟੀ ਜਨਰਲ ਮੈਨੇਜਰ ਦੂਮ ਐਸ ਵਰਮਾ, ਏ.ਜੀ.ਐਮ. ਆਰ.ਬੀ.ਆਈ ਮਿਸ ਵਿਭ੍ਹਾ, ਡੀ.ਡੀ.ਐਮ ਨਬਾਰਡ ਸੰਜੀਵ ਸ਼ਰਮਾ, ਬ੍ਰਾਂਚ ਮੈਨੇਜਰ ਪੀ.ਐਨ ਬੀ ਅਰਸ਼ਪ੍ਰੀਤ ਕੌਰ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ।