ਗਿਆਨ ਜੋਤੀ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਕੈਂਪ ਦਾ ਆਯੋਜਨ
5 Dariya News
ਐਸ.ਏ.ਐਸ. ਨਗਰ (ਮੁਹਾਲੀ) 21-Jun-2018
ਗਿਆਨ ਜੋਤੀ ਇੰਸੀਟਿਚਿਊਟ ਆਫ਼ ਮੈਨਜ਼ਮੈਂਟ ਅਤੇ ਟੈਕਨੌਲੋਜ਼ੀ, ਫੇਜ਼ ੨ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਕੈਂਪਸ ਵਿਚ ਲਗਾਏ ਗਏ ਇਕ ਰੋਜ਼ਾ ਇਸ ਯੋਗ ਕੈਂਪ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲੈ ਯੋਗ ਕਰਨ ਦੀ ਅਹਿਮ ਜਾਣਕਾਰੀ ਹਾਸਿਲ ਕੀਤੀ। ਸਭ ਤੋ ਪਹਿਲਾਂ ਪ੍ਰਰਿਨਿਆਮ ਅਤੇ ਕਸਰਤ ਕਰਨ ਤੋਂ ਬਾਅਦ ਸਾਰਿਆਂ ਨੂੰ ਯੋਗ ਦੇ ਵੱਖ ਵੱਖ ਆਸਣਾਂ ਤੇ ਉਸਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦਿਤੀ ਗਈ। ਇਸ ਦੇ ਨਾਲ ਹੀ ਮੈਡੀਟੇਸ਼ਨ ਕਰਦੇ ਹੋਏ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਜੇਕਰ ਉਹ ਯੋਗ ਅਤੇ ਧਿਆਨ ਦੀ ਵਿਧੀ ਨੂੰ ਅਪਣਾਉਣ ਤਾਂ ਨਾ ਸਿਰਫ਼ ਉਨ੍ਹਾਂ ਦੀ ਕੰਮ ਕਰਨ ਦੀ ਕੁਸ਼ਲਤਾ ਵਿਚ ਵਾਧਾ ਹੋਵੇਗਾ ਬਲਕਿ ਪੜਾਈ ਦੌਰਾਨ ਹੋਣ ਵਾਲੇ ਤਣਾਓ ਤੋਂ ਵੀ ਉਨ੍ਹਾਂ ਨੂੰ ਨਿਜਾਤ ਮਿਲੇਗੀ। ਇਸ ਮੌਕੇ ਤੇ ਸਰੀਰਕ ਤੰਦਰੁਸਤੀ , ਹਰ ਯੋਗ ਆਸਣ ਦੇ ਫ਼ਾਇਦੇ ਅਤੇ ਹਰ ਆਸਣ ਨਾਲ ਕਿਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਇਸ ਦੀ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿਤੀ ਗਈ। ਇਸ ਮੌਕੇ ਤੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐਸ ਬੇਦੀ ਨੇ ਵਿਦਿਆਰਥੀਆਂ ਨੂੰ ਯੋਗ ਦੇ ਫ਼ਾਇਦਿਆਂ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਦੀ ਜ਼ਰੂਰਤ ਤੇ ਜਾਣਕਾਰੀ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਇਕ ਸਫਲ ਇਨਸਾਨ ਬਣਨ ਲਈ ਸਰੀਰਕ ਅਤੇ ਮਾਨਸਿਕ ਪੱਖੋਂ ਉਨ੍ਹਾਂ ਦਾ ਤੰਦਰੁਸਤ ਹੋਣਾ ਜ਼ਰੂਰੀ ਹੈ ਅਤੇ ਯੋਗ ਇਨ੍ਹਾਂ ਦੋਹਾਂ ਨੂੰ ਤੰਦਰੁਸਤ ਰੱਖਦਾ ਹੈ।