5 Dariya News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਫ਼ਾਈ ਸੇਵਕਾਂ ਲਈ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਗਊਸ਼ਾਲਾ ਅੰਨਿਦੇਆਣਾ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ

5 Dariya News

ਫਰੀਦਕੋਟ 06-Jul-2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਦੀਆ ਹਦਾਇਤਾਂ ਤੇ ਸਿਵਲ ਸਰਜਨ ਅਤੇ ਕਾਰਜ ਸਾਧਕ ਅਫਸਰ ਫਰੀਦਕੋਟ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਦੀ ਅਗਵਾਈ ਵਾਲੀ ਮੈਡੀਕਲ ਟੀਮ ਵੱਲੋਂ ਬਲਬੀਰ ਐਵਨਿਊ ਵਿਖੇ ਸਫ਼ਾਈ ਸੇਵਕਾਂ ਲਈ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿਚ 250 ਦੇ ਕਰੀਬ ਲੋਕਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕਰਕੇ ਦਵਾਈਆ ਵੀ ਦਿੱਤੀਆਂ ਗਈਆਂ। ਇਸ ਮੌਕੇ ਮੈਡੀਸਨ ਦੇ ਡਾ:  ਚੰਦਰ ਸ਼ੇਖਰ ਨੇ ਦੱਸਿਆ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਤੋਂ ਇਲਾਵਾ ਸ਼ੂਗਰ, ਈ.ਸੀ.ਜੀ ਆਦਿ ਟੈਸਟ ਵੀ ਮੁਫ਼ਤ ਕੀਤੇ ਗਏ। ਉਨ੍ਹਾਂ ਕਿਹਾ ਕਿ ਕੁਝ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਰੈਫ਼ਰ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸੇ ਕੜੀ ਤਹਿਤ ਭਲਕੇ 7 ਜੁਲਾਈ ਨੂੰ ਗਊਸ਼ਾਲਾ ਅੰਨਿਦੇਆਣਾ ਵਿਖੇ ਵੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿਚ ਹੱਡੀਆਂ ਤੇ ਮੈਡੀਸਨ ਦੇ ਮਾਹਿਰ ਡਾਕਟਰ ਮਰੀਜਾਂ ਨੂੰ ਦੇਖਣਗੇ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੈਡੀਕਲ ਕੈਂਪ ਦਾ ਲਾਭ ਉਠਾਉਣ।  ਅੱਜ ਲਗਾਏ ਮੈਡੀਕਲ ਕੈਂਪ ਨੂੰ ਸਫ਼ਲ ਬਣਾਉਣ ਵਿਚ ਸੈਨਟਰੀ ਇੰਸਪੈਕਟਰ ਦਵਿੰਦਰ ਸਿੰਘ ਤੇ ਵੀਰ ਪਾਲ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ।