ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਯੁਵਕ ਸੇਵਾਵਾਂ ਵਿਭਾਗ ਸਰਗਰਮ
ਯੁਵਕ ਸੇਵਾਵਾਂ ਕਲੱਬ ਸਕਰੂਲਾਪੁਰ ਨੇ ਪਿੰਡ ਵਿੱਚ ਲਾਏ ਬੂਟੇ, ਯੁਵਕ ਸੇਵਾਵਾਂ ਕਲੱਬ ਖਰੜ, ਜਕੜਮਾਜਰਾ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਸਵੇਰ ਦੀ ਸੈਰ' ਪ੍ਰੋਗਰਾਮ ਜਾਰੀ
5 Dariya News
ਖਰੜ 06-Jul-2018
ਪੰਜਾਬ ਸਰਕਾਰ ਦੀ ਘਰ-ਘਰ ਹਰਿਆਲੀ ਮੁਹਿੰਮ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰੁਪਿੰਦਰ ਸਿੰਘ ਦੀ ਅਗਵਾਈ ਵਿੱਚ ਯੁਵਕ ਸੇਵਾਵਾਂ ਕਲੱਬ, ਸਕਰੂਲਾਪੁਰ ਵੱਲੋਂ ਪਿੰਡ ਦੀ ਸ਼ਾਮਲਾਟ ਜ਼ਮੀਨ ਅਤੇ ਖਾਲੀ ਥਾਵਾਂ 'ਤੇ 100 ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਕਲੱਬ ਦੇ ਪ੍ਰਧਾਨ ਪ੍ਰਭਜੋਤ ਸਿੰਘ, ਸਕੱਤਰ ਚਰਨਜੀਤ ਸਿੰਘ, ਮਨਿੰਦਰ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਵੱਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ 5-5 ਬੂਟੇ ਲਗਾਏ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਬੂਟਿਆਂ ਦੀ ਦੇਖਭਾਲ ਕਰਨ ਦਾ ਅਹਿਦ ਵੀ ਕੀਤਾ ਗਿਆ। ਡਾ .ਬੀ .ਆਰ ਅੰਬੇਦਕਰ ਯੁਵਕ ਸੇਵਾਵਾਂ ਕਲੱਬ, ਖਰੜ ਅਤੇ ਜੱਕੜਮਾਜਰਾ ਵੱਲੋਂ ਕਲੱਬ ਦੇ ਸਰਪ੍ਰਸਤ ਸ੍ਰੀ ਰਘਬੀਰ ਸਿੰਘ ਬੰਗੜ ਦੀ ਅਗਵਾਈ ਵਿੱਚ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਕ ਪੱਖੋਂ ਨਰੋਏ ਬਣਾਉਣ ਲਈ ਰੋਜ਼ਾਨਾ 'ਸਵੇਰ ਦੀ ਸੈਰ' ਪ੍ਰੋਗਰਾਮ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਨੌਜਵਾਨ ਇਸ ਵਿੱਚ ਹਿੱਸਾ ਲੈ ਰਹੇ ਹਨ।ਇਨਾਂ ਗਤੀਵਿਧੀਆਂ ਸਬੰਧੀ ਗੱਲਬਾਤ ਕਰਦਿਆਂ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਲਾਗਾਤਾਰ ਅਣਥੱਕ ਯਤਨ ਕੀਤੇ ਜਾ ਰਹੇ ਹਨ ਤੇ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਵੱਡੀ ਗਿਣਤੀ ਨੌਜਵਾਨ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲÂਂੀ ਬੂਟੇ ਲਾਉਣ ਅਤੇ ਸਵੇਰ ਦੀ ਸੈਰ ਵਰਗੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਉਨਾਂ ਕਿਹਾ ਕਿ ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।