5 Dariya News

'ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਨੇ ਫੁੱਟਬਾਲ ਖੇਡ ਦੇ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇੰਟਰਾਮਿਊਰਲ ਮੁਕਾਬਲੇ ਕਰਵਾਏ

5 Dariya News

ਰੂਪਨਗਰ 09-Jul-2018

'ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਦੇ ਚੱਲ ਰਹੇ ਫੁੱਟਬਾਲ ਖੇਡ ਦੇ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇੰਟਰਾਮਿਊਰਲ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਖੇਡ ਵਿਭਾਗ ਦੇ ਵੱਖ-ਵੱਖ ਕੋਚਿੰਗ ਖੇਡ ਸੈਂਟਰਾਂ ਦੇ ਲਗਭਗ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੁਰਜੀਤ ਸਿੰਘ ਜ਼ਿਲ੍ਹਾ ਖੇਡ ਅਫਸਰ ਨੇ ਦਸਿਆ ਕਿ ਇਸ ਮੌਕੇ ਸ਼੍ਰੀ ਜਸਵਿੰਦਰ ਸਿੰਘ ਸਕੱਤਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਜੀ ਨੇ ਖਿਡਾਰੀਆਂ ਨਾਲ ਜਾਣ- ਪਹਿਚਾਣ ਕੀਤੀ ਅਤੇ ਉਹਨਾਂ ਨੇ ਖਿਡਾਰੀਆਂ ਨੂੰ ਨਸ਼ਾ ਮੁਕਤ ਹੋ ਕੇ ਖੇਡਣ ਲਈ ਪ੍ਰੇਰਿਤ ਕੀਤਾ। ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਸੁਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਪਹੁੰਚੇ ਅਤੇ ਉਹਨਾਂ ਨੇ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਆਪਣੀ ਸਿਹਤ ਅਤੇ ਪੜ੍ਹਾਈ ਦਾ ਖਾਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਕਰਵਾਏ ਗਏ ਮੈਚਾਂ ਵਿੱਚ ਕੋਚਿੰਗ ਸੈਂਟਰ ਕੁਸ਼ਤੀ ਨੇ ਪਹਿਲਾ ਸਥਾਨ ਅਤੇ ਕੋਚਿੰਗ ਸੈਂਟਰ ਹਾਕੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਖੇਡ ਵਿਭਾਗ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਸੁਖਦੇਵ ਸਿੰਘ ਫੁੱਟਬਾਲ ਕੋਚ, ਇੰਦਰਜੀਤ ਸਿੰਘ ਹਾਕੀ ਕੋਚ, ਤੁਲਸੀ ਰਾਮ ਹੈਂਡਬਾਲ ਕੋਚ, ਤੇਜਵੀਰ ਸਿੰਘ ਹੈਂਡਬਾਲ ਕੋਚ, ਹਰਿੰਦਰ ਸਿੰਘ ਕੁਸ਼ਤੀ ਕੋਚ, ਹਰਵਿੰਦਰ ਕੌਰ ਵਾਲੀਬਾਲ ਕੋਚ, ਵੰਦਨਾ ਬਾਹਰੀ ਬਾਸਕਟਬਾਲ ਕੋਚ, ਜਗਜੀਵਨ ਸਿੰਘ ਰੋਇੰਗ ਕੋਚ, ਸ਼ੀਲ ਭਗਤ ਬੈਡਮਿੰਟਨ ਕੋਚ, ਸ਼ੈਰਿਨਪ੍ਰੀਤ ਸਿੰਘ ਤੈਰਾਕੀ ਕੋਚ, ਰੁਪੇਸ਼ ਕੁਮਾਰ ਬਾਸਕਟਬਾਲ ਕੋਚ, ਹਰਿੰਦਰ ਕੌਰ ਹਾਕੀ ਕੋਚ, ਹਰਵਿੰਦਰ ਕੌਰ ਕਬੱਡੀ ਕੋਚ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਹੋਏ।