ਵਧੀਕ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਸਬ-ਪਲਾਨ/ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਸਬੰਧੀ ਮੀਟਿੰਗ ਕੀਤੀ
5 Dariya News
ਪਠਾਨਕੋਟ 10-Jul-2018
ਅਨੁਸੂਚਿਤ ਜਾਤੀਆਂ ਸਬ-ਪਲਾਨ/ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਸਾਲ 2017-18 ਦੀ ਵਿੱਤੀ ਅਤੇ ਭੌਤਿਕ ਟੀਚਿਆਂ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੁਲਵੰਤ ਸਿੰਘ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਈਆ ਰਿਪੋਰਟਾਂ ਅਨੁਸਾਰ ਸਰਕਾਰ ਤੋਂ ਪ੍ਰਾਪਤ ਫੰਡਾਂ ਦਾ ਰਿਵਿਊ ਕੀਤਾ ਗਿਆ। ਜਿਸ ਤਹਿਤ ਪ੍ਰਾਪਤ ਫੰਡਾਂ ਦਾ ਬਣਾਦੇ ਹਿੱਸੇ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਖਰਚ ਕਰਨਾ ਹੁੰਦਾ ਹੈ। ਇਸ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਤੋਂ ਪ੍ਰਾਪਤ ਰਿਪੋਰਟਾਂ ਨੂੰ ਵਾਚਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਪ੍ਰਾਪਤ ਹੋਏ ਕੁੱਲ ਫੰਡ ਵਿਚੋਂ ਬਣਦੇ ਹਿੱਸੇ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਖਰਚ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਸ਼੍ਰੀ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ,ਸਬੰਧਤ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਵੀ ਹਾਜ਼ਰ ਹੋਏ। ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ ਆਦੇਸ਼ ਦਿੱਤੇ ਗਏ ਕਿ ਇਸ ਮੀਟਿੰਗ ਦੀ ਬਣਦੀ ਰਿਪੋਰਟ ਸਮੇਂ ਸਿਰ ਉਪਲੱਬਧ ਕਰਵਾਈ ਜਾਵੇ ਤਾਂ ਜ਼ੋ ਅਨੁਸੂਚਿਤ ਜਾਤੀ ਸਬ-ਪਲਾਨ ਤਹਿਤ ਪਠਾਨਕੋਟ ਜ਼ਿਲ੍ਹੇ ਦੀ ਰਿਪੋਰਟ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜੀ ਜਾ ਸਕੇ।