ਖਰੜ ਸਬ ਡਵੀਜਨ ਵਿੱਚ ਤੰਬਾਕੂ ਰੋਕੂ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ : ਅਮਨਿੰਦਰ ਕੌਰ ਬਰਾੜ
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਅਚਨਚੇਤੀ ਚੈਕਿੰਗ, 13 ਵਿਅਕਤੀਆਂ ਦੇ ਕੀਤੇ ਚਲਾਨ
5 Dariya News
ਖਰੜ 11-Jul-2018
ਖਰੜ ਸਬ ਡਵੀਜਨ ਵਿੱਚ ਤੰਬਾਕੂ ਰੋਕੂ ਐਕਟ (ਕੋਟਪਾ) ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਐਸ.ਡੀ,ਐਮ ਅਮਨਿੰਦਰ ਕੌਰ ਨੇ ਦਿੰਦਿਆ ਦੱਸਿਆ ਕਿ ਮਿਸ਼ਨ ਤੰਦਰੁਸਤ ਤਹਿਤ ਸਬ ਡਵੀਜਨ ਵਿੱਚ ਮਜਾਤ, ਮਜਾਤੜੀ ਅਤੇ ਚੰਝੇੜੀ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਗਠਿਤ ਕੀਤੀ ਟੀਮ ਵੱਲੋਂ ਤੰਬਾਕੂ ਅਤੇ ਤੰਬਾਕੂ ਪਦਾਰਥਾਂ ਤੋਂ ਬਣੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਜਾਂਚ ਟੀਮ ਵੱਲੋਂ ਤੰਬਾਕੂ ਰੋਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 13 ਚਲਾਨ ਮੌਕੇ ਤੇ ਹੀ ਕੀਤੇ ਗਏ। ਉਹਨਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਅਤੇ ਤੰਬਾਕੂ ਦੀ ਵਰਤੋਂ ਨਾਲ ਕੈਂਸਰ ਵਰਗੀਆਂ ਹੋਣ ਵਾਲੀਆਂ ਨਾਮੁਰਾਦ ਬਿਮਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੁਕਾਨਦਾਰਾਂ ਨੂੰ ਕੋਟਪਾ ਐਕਟ ਸਬੰਧੀ ਵੀ ਜਾਗਰੂਕ ਕੀਤਾ ਗਿਆ।