ਹਲਕੇ ਦੇ ਸਾਰੇ ਪਿੰਡਾਂ ਵਿੱਚ ਕੈਂਪ ਲਗਾਕੇ ਕਿਰਤੀਆਂ ਨੂੰ ਕੀਤਾ ਜਾਵੇਗਾ ਜਾਗਰੂਕ
ਪਿੰਡ ਪੱਧਰ ਤੇ ਕਿਸਾਨਾਂ ਨੂੰ ਵੀ ਸਹਾਇਕ ਧੰਦਿਆਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ
5 Dariya News
ਐਸ.ਏ.ਐਸ. ਨਗਰ (ਮੁਹਾਲੀ) 12-Jul-2018
ਕਿਰਤ ਵਿਭਾਗ ਪੰਜਾਬ ਦੀਆਂ ਸਕੀਮਾਂ ਨੁੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ ਅਤੇ ਹਲਕਾ ਐਸ.ਏ.ਐਸ.ਨਗਰ ਦੇ ਹਰੇਕ ਪਿੰਡ ਵਿੱਚ ਕਿਰਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਭਲਾਈ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਨਰਲ ਸਕੱਤਰ ਯੂਥ ਕਾਂਗਰਸ ਲੋਭ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪਿੰਡ ਬਠਲਾਣਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਏ.ਐਸ.ਨਗਰ ਹਲਕੇ ਦੇ ਹੁਣ ਤੱਕ 25 ਪਿੰਡਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਜਿਥੇ ਕਿ ਕਿਰਤੀਆਂ ਨੂੰ ਕਿਰਤ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ । ਐਡਵੋਕੇਟ ਸਿੱਧੂ ਨੇ ਕਿਹਾ ਕਿ ਜਾਗਰੂਕਤਾ ਕੈਂਪ ਹਲਕੇ ਦੇ ਹਰੇਕ ਪਿੰਡ ਵਿੱਚ ਲਗਾਏ ਜਾਣਗੇ ਅਤੇ ਇਸ ਤੋਂ ਬਾਅਦ ਮੋਹਾਲੀ ਸਹਿਰ ਵਿੱਚ ਵੀ ਵਾਰਡ ਪੱਧਰ ਤੇ ਕਿਰਤੀਆਂ ਨੂੰ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਏ ਜਾਣਗੇ। ਐਡਵੋਕੇਟ ਸਿੱਧੂ ਨੇ ਕਿਹਾ ਕਿ ਕਿਰਤ ਵਿਭਾਗ ਵੱਲੋਂ ਕਿਰਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਕੀਮਾਂ ਦਾ ਕਿਰਤੀਆਂ ਨੂੰ ਵੱਧ ਤੋ ਵੱਧ ਲਾਹਾਂ ਲੈਣਾ ਚਾਹੀਦਾ ਹੈ ਉਨ੍ਹਾ ਹੋਰ ਦੱਸਿਆ ਕਿ ਪਿੰਡ ਪੱਧਰ ਤੇ ਲਗਾਏ ਜਾ ਰਹੇ ਕੈਂਪਾਂ ਵਿੱਚ ਜਿਥੇ ਕਿਰਤੀਆਂ ਨੂੰ ਕਿਰਤ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀਂ ਹੈ। ਉਥੇ ਪਿੰਡਾਂ ਦੇ ਕਿਸਾਨਾਂ ਨੁੰ ਖੇਤੀਬਾੜੀ ਦੇ ਨਾਲ ਨਾਲ ਪਸੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਆਦਿ ਕਿੱਤਿਆਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀਂ ਹੈ ਤਾਂ ਜੋ ਉਹ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਵੀ ਸ਼ੁਰੂ ਕਰ ਸਕਣ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੋਹਨ ਲਾਲ ਬਠਲਾਣਾ, ਸ੍ਰੀ ਅਨਮੋਲ ਰਤਨ ਭੱਟੀ, ਵਜੀਰ ਸਿੰਘ ਸਾਬਕਾ ਸਰਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।