ਐਂਟੀ ਡੇਂਗੂ ਅਤੇ ਐਂਟੀ ਮਲੇਰੀਏ ਵੱਜੋ ਮਨਾਏ ਜਾ ਰਹੇ ਜੁਲਾਈ ਮਹੀਨੇ ਵਿੱਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਜਾਗਰੂਕ ਕੀਤਾ ਜਾਵੇ : ਜਸਬੀਰ ਸਿੰਘ
ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ, ਡੇਂਗੂ ਦਾ ਟੈਸਟ ਸਿਵਲ ਹਸਪਤਾਲ ਮੋਹਾਲੀ ਵਿਖੇ ਕੀਤਾ ਜਾਂਦਾ ਹੈ ਮੁਫ਼ਤ
5 Dariya News
ਐਸ.ਏ.ਐਸ. ਨਗਰ (ਮੁਹਾਲੀ) 13-Jul-2018
ਐਂਟੀ ਡੇਂਗੂ ਅਤੇ ਐਂਟੀ ਮਲੇਰੀਏ ਵੱਜੋ ਮਨਾਏ ਜਾ ਰਹੇ ਜੁਲਾਈ ਮਹੀਨੇ ਵਿੱਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਮਲੇਰੀਏ ਅਤੇ ਡੇਂਗੂ ਤੋਂ ਬਚਾਅ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ ਜਸਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਪ੍ਰਤੀ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਨਾਲ ਨਾਲ ਆਲੇ ਦੁਆਲੇ ਦੀ ਸਿਫਾਈ ਰੱਖਣ ਲਈ ਵੀ ਅਤੇ ਹਰ ਸੁੱਕਰਵਾਰ ਨੂੰ ਡਰਾਈ ਡੇਅ ਵਜੋ ਮਨਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਸਿਕਾਇਤਾਂ ਡਾ. ਪਾਲਿਕਾ ਅਰੋੜਾ ਅਤੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਅਤੇ ਸਿਹਤ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਜੂਨ ਮਹੀਨਾ ਵੀ ਐਂਟੀ ਮਲੇਰੀਏ ਮੰਥ ਵੱਜੋ ਮਨਾਇਆ ਗਿਆ ਹੈ ਜਿਸ ਦੌਰਾਨ 125 ਜਾਗਰੂਕਤਾ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਾਈਗਰੇਟੀ ਅਬਾਦੀ ਦਾ ਫੀਵਰ ਸਰਵੇ ਕੀਤਾ ਗਿਆ ਹੈ ਅਤੇ ਬਲੱਡ ਸਲਾਇਡਾ ਵੀ ਬਣਾਇਆ ਗਈਆਂ ਹਨ।
ਉਨ੍ਹਾਂ ਹੋਰ ਦੱਸਿਆ ਕਿ ਹੈਲਥ ਵਰਕਰ ਤੇ ਸੁਵਰਵਾਈਜਰ ਦੀਆਂ ਟੀਮਾਂ ਵੱਲੋਂ ਫੀਵਰ ਸਰਵੇ ਕੀਤਾ ਜਾਂਦਾ ਹੈ । ਉਨ੍ਹਾਂ ਹੋਰ ਦੱਸਿਆ ਕਿ ਡੇਂਗੂ ਅਤੇ ਮਲੇਰੀਏ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਮੋਹਾਲੀ ਸ਼ਹਿਰ ਵਿਖੇ ਦਿਹਾੜੀ ਦੇ ਅਧਾਰ ਤੇ 05 ਬਰੀਡਿੰਗ ਚੈਕਰ ਰੱਖੇ ਗਏ ਸਨ ਅਤੇ ਜੁਲਾਈ ਮਹੀਨੇ ਲਈ ਨਵਾਂ ਗਰਾਓ, ਜੀਰਕਪੁਰ ਅਤੇ ਖਰੜ ਲਈ ਵੀ ਰੱਖੇ ਗਏ ਹਨ। ਇਨ੍ਹਾਂ ਟੀਮਾਂ ਵੱਲੋਂ ਘਰ ਘਰ ਜਾ ਕੇ ਕੂਲਰ ਅਤੇ ਕਨਟੇਨਰ ਚੈਕ ਕੀਤੇ ਜਾ ਰਹੇ ਹਨ। ਸਿਵਲ ਸਰਜਨ ਨੇ ਇਸ ਮੌਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਡੇਂਗੂ ਦੇ ਸ਼ੱਕੀ ਮਰੀਜਾਂ ਦਾ ਬਲੱਡ ਸੈਂਪਲ ਅਲੀਜਾਂ ਟੈਸਟ ਨਾਲ ਕਨਫਰੰਮ ਕਰਨਾ ਜਰੂਰੀ ਹੈ ਇਹ ਟੈਸਟ ਸਰਕਾਰੀ ਹਸਪਤਾਲ ਫੇਜ਼ 6 ਮੋਹਾਲੀ ਵਿਖੇ ਮੁਫ਼ਤ ਕੀਤਾ ਜਾਂਦਾ ਹੈ ਅਤੇ ਕੋਈ ਵੀ ਹਸਪਤਾਲ ਕਨਫਰੰਮ ਕੀਤੇ ਵਗੈਰ ਡੇਂਗੂ ਕੇਸ ਨਾ ਐਲਾਨੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਡੇਂਗੂ ਦੇ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਐਪੀਡੋਮੌਲੋਜਿਸਟ ਡਾਕਟਰ ਸ਼ਲਿੰਦਰ ਕੌਰ, ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ, ਸਮੂਹ ਸੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।