ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਟੀਕਾ ਲਗਵਾਉਣਾ ਬਣਾਉਣ ਯਕੀਨੀ-ਡਾ. ਸੁਰਿੰਦਰ ਕੁਮਾਰ
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਵੱਲ ਹੈ ਵਿਸ਼ੇਸ਼ ਧਿਆਨ, ਹਰੇਕ ਬੁੱਧਵਾਰ ਮਨਾਇਆ ਜਾਂਦਾ ਹੈ ਈ.ਪੀ.ਆਈ. ਟੀਕਾਕਰਨ ਸੈਸ਼ਨ
5 Dariya News
ਫਾਜ਼ਿਲਕਾ 18-Jul-2018
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਵੱਖ-ਵੱਖ ਹੈਲਥ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ। ਮਹੀਨੇ ਦੇ ਹਰੇਕ ਬੁੱਧਵਾਰ ਨੂੰ ਈ.ਪੀ.ਆਈ. ਸ਼ੈਸ਼ਨ ਤਹਿਤ ਮਨਾਏ ਜਾਣ ਵਾਲੇ ਇਸ ਦਿਵਸ ਦੌਰਾਨ ਗਰਭਵਤੀ ਔਰਤਾਂ ਤੇ ਇਸ ਦਿਨ ਨਵ ਜਨਮੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤਹਿਤ ਸਿਵਲ ਸਰਜਨ ਨੇ ਸਬ ਸੈਂਟਰ ਪੂਰਨ ਪੱਟੀ ਵਿਖੇ ਦੌਰਾ ਕਰਕੇ ਚੱਲ ਰਹੇ ਟੀਕਾਕਰਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਲੋੜਵੰਦ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਰਭਵਤੀ ਹੋਣ 'ਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਰਜ਼ਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਉਹ ਸਿਹਤ ਸੁਵਿਧਾਵਾਂ ਦਾ ਲਾਹਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਗਰਭਵਤੀ ਅਵਸਥਾ ਦੌਰਾਨ ਘੱਟ ਤੋਂ ਘੱਟ 3 ਵਾਰ ਚੈੱਕ-ਅਪ ਵੀ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਚੈੱਕ-ਅਪ ਕਰਵਾਉਣ ਆਈਆਂ ਔਰਤਾਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਨੇ ਦੱਸਿਆ ਕਿ ਮਮਤਾ ਦਿਵਸ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਹੈਲਥ ਸੈਂਟਰਾਂ ਤੇ ਕਮਿਉਨਿਟੀ ਹੈਲਥ ਸੈਂਟਰਾਂ ਅਧੀਨ ਪੈਂਦੇ ਸਬ ਸੈਂਟਰਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਹਰੇਕ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਮਮਤਾ ਦਿਵਸ ਸਬ ਸੈਂਟਰ ਪੂਰਨ ਪੱਟੀ ਸਮੇਤ ਹੋਰ ਸਿਹਤ ਸੈਂਟਰਾਂ ਵਿਖੇ ਲਗਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਤੇ ਨਵ ਜਨਮੇ ਬੱਚਿਆਂ ਨੂੰ ਟੀਕੇ ਲਗਾਏ ਗਏ। ਇਸ ਮੌਕੇ ਸਬੰਧਤ ਏ.ਐਨ.ਐਮਜ਼. ਸਿਹਤ ਸਟਾਫ, ਆਸ਼ਾ ਤੇ ਆਂਗਣਵਾੜੀ ਵਰਕਰਜ਼ ਤੋਂ ਇਲਾਵਾ ਗਰਭਵਤੀ ਔਰਤਾਂ ਮੌਜੂਦ ਸਨ।