ਸਿਵਲ ਹਸਪਤਾਲ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ-ਡਾ : ਡਾ: ਹਰਦੀਪ ਸਿੰਘ ਘਈ
5 Dariya News
ਅੰਮ੍ਰਿਤਸਰ 17-Jul-2018
ਇਕ ਸਾਰਥਕ ਕੱਲ ਦੀ ਸ਼ੁਰੂਅਤ ਪਰਿਵਾਰ ਨਿਯੋਜਨ ਦੇ ਨਾਲ ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਅ੍ਰੰਮਿਤਸਰ ਡਾ: ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਤੇ ਸਬੋਧਨ ਕਰਦਿਆ ਸਿਵਲ ਸਰਜਨ ਡਾ ਹਰਦੀਪ ਸਿੰਘ ਘਈ ਵਲੋ ਵੱਖ ਵੱਖ ਪਰਿਵਾਰ ਨਿਯੋਜਨ ਦੇ ਤਰੀਕਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿਤੀ। ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਜਿਨਾ ਵਿੱੱਚ ਅੰਤਰਾ ਨਾਮ ਦੇ ਗਰਭ ਨਿਰੋਧਕ ਟੀਕੇ (9njectable 3ontaceptive 9njection) ਬਾਰੇ ਦਸਿਆ ਕਿ ਇਸ ਗਰਭ ਨਿਰੋਧਕ ਟੀਕੇ ਰਾਹੀ 3 ਮਹੀਨੇ ਤਕ ਅਣਚਾਹੇ ਗਰਭ ਤੋ ਬਚਿਆ ਜਾ ਸਕਦਾ ਹੈ ਅਤੇ ਇਹ ਇਕ ਬਹੁਤ ਹੀ ਕਾਰਗਰ ਤਰੀਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਨਾ ਕਿਸੇ ਪਰੇਸ਼ਾਨੀ ਤੋ ਇਕ ਸਧਾਰਨ ਟੀਕਾ ਲਗਾਕੇ ਪਰਿਵਾਰ ਨਿਯੋਜਨ ਕੀਤਾ ਜਾ ਸਕਦਾ ਹੈ ਅਤੇ ਯੋਨ ਸਬੰਧ ਵਿਚ ਕੋਈ ਪਰੇਸ਼ਾਨੀ ਨਹੀ ਆਉਦੀ। ਸ੍ਰ ਘਈ ਨੇ ਛਾਯਾ ਨਾਮ ਦੀ ਗਰਭ ਨਿਰੋਧਕ ਗੋਲੀ ਬਾਰੇ ਦਸਿਆ ਕਿ ਇਹ ਗੋਲੀ ਬਹੁਤ ਹੀ ਸੁਰਖਸ਼ਿਤ ਹੈ ਅਤੇ ਇਸ ਨਾਲ ਬਿਨਾ ਕਿਸੇ ਸਾਈਡ ਇਫੈਕਟ ਤੋ ਅਣਚਾਹੇ ਗਰਭ ਤੋ ਬਚਿਆ ਜਾ ਸਕਦਾ ਹੈ। ਇਸ ਤੋ ਇਲਾਵਾ ਨਸਬੰਦੀ, ਨਲਬੰਦੀ, ਕੌਪਰ-ਟੀ, ਪੀ.ਪੀ.ਆਈ.ਯੁ.ਸੀ.ਡੀ, ਉਰਲ ਪਿਲਸ ਅਤੇ ਕੰਡੋਮ ਆਦਿ ਅਪਣਾਉਣ ਲਈ ਆਪਣੇ ਨਜਦੀਕ ਦੇ ਸਿਹਤ ਕੇਦਰ ਨਾਲ ਸੰਪਰਕ ਕਰਨ ਲਈ ਕਿਹਾ। ਡਿਪਟੀ ਮੈਡੀਕਲ ਕਮਿਸ਼ਨਰ ਡਾ ਰਜਿੰਦਰ ਅਰੋੜਾ ਨੇ ਇਸ ਮੌਕੇ ਦੱਸਿਆ ਕਿ ਵੱਧਦੀ ਆਬਾਦੀ ਨੂੰ ਠੱਲ ਪਾਉਣ ਲਈ ਸਾਰੇ ਹੀ ਸੰਸਾਰ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਦਾ ਹੈ, ਕਿਉਂਕਿ ਜੇਕਰ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ। ਵੱਧਦੀ ਆਬਾਦੀ ਦੇਸ਼ ਦੀ ਸਮੱਸਿਆਂ ਨਹੀ ਬਲਕਿ ਸਮਾਜ ਦੀ ਹਰੇਕ ਸਮੱਸਿਆਂ ਦੀ ਜੜ੍ਹ ਹੈ। ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਨੇ ਦਸਿਆ ਕਿ ਸਿਹਤ ਵਿਭਾਗ ਵਲੋ ਸਾਰੇ ਹੀ ਸਿਹਤ ਕੇਦਰਾ ਵਿੱੱਚ ਵੱਖ ਵੱਖ ਪਰਿਵਾਰ ਨਿਯੋਜਨ ਦੇ ਢੰਗ ਤਰੀਕੇ ਅਤੇ ਸਾਧਨ ਮੋਜੂਦ ਹਨ ਅਤੇ ਸਾਰੀਆ ਸੀ.ਐਚ.ਸੀ/ਪੀ.ਐਚ.ਸੀ ਅਤੇ ਸਿਵਲ ਹਸਪਤਾਲਾ ਵਿੱਚ ਨਸਬੰਦੀ/ ਨਲਬੰਦੀ ਦੇ ਉਪਰੇਸ਼ਨ ਕੀਤੇ ਜਾਣਗੇ ।ਇਸ ਮੋਕੇ ਤੇ ਅਮਰਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਆਰੂਸ਼ ਭਲਾ, ਡਾ ਰਾਜੇਸ਼ ਭਗਤ ਅਤੇ ਮੈਡੀਕਲ ਅਫਸਰ ਸ਼ਹਿਰੀ, ਐਲ.ਐਚ.ਵੀ, ਏ. ਐਨ.ਐਮ. ਆਦਿ ਮੋਜੂਦ ਸਨ।