5 Dariya News

ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀ ਅਗਵਾਈ ਹੇਠਲਾ ਵਫ਼ਦ ਅੰਬਿਕਾ ਸੋਨੀ ਨੂੰ ਮਿਲਿਆ

ਅੰਬਿਕਾ ਸੋਨੀ ਵੱਲੋਂ ਰਾਜ ਸਭਾ ਮੈਂਬਰੀ ਦੇ ਕੋਟੇ ਵਿੱਚੋਂ ਮੁਹਾਲੀ ਜ਼ਿਲ੍ਹੇ ਲਈ ਭੇਜੀਆਂ ਜਾ ਰਹੀਆਂ ਗਰਾਟਾਂ ਸਬੰਧੀ ਕੀਤਾ ਧੰਨਵਾਦ

5 Dariya News

ਐਸ.ਏ.ਐਸ.ਨਗਰ(ਮੁਹਾਲੀ) 18-Jul-2018

ਕਾਂਗਰਸ ਦੇ ਸੂਬਾ ਸਕੱਤਰ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸੋਨੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਆਪਣੇ ਕੋਟੇ ਵਿੱਚੋਂ ਭੇਜੀਆਂ ਗਈਆਂ ਕਰੋੜਾਂ ਰੁਪਏ ਦੀਆਂ ਗਰਾਟਾਂ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ।ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਵੱਲੋਂ ਮੁਹਾਲੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਅਤੇ ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਭੇਜੀਆਂ ਜਾਦੀਆਂ ਸਮੁੱਚੀਆਂ ਤਜਵੀਜ਼ਾਂ ਸਬੰਧੀ ਗਰਾਂਟ ਭੇਜੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਵੀ ਇਸ ਹਲਕੇ ਲਈ ਸ੍ਰੀਮਤੀ ਸੋਨੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਕਾਫ਼ੀ ਵੱਡੀ ਰਾਸ਼ੀ ਦੀਆਂ ਗਰਾਟਾਂ ਭੇਜੀਆਂ ਜਾ ਰਹੀਆਂ ਹਨ। ਕਾਂਗਰਸੀ ਆਗੂ ਨੇ ਆਖਿਆ ਕਿ ਸ੍ਰੀਮਤੀ ਸੋਨੀ ਨਾਲ ਪੰਜਾਬ ਦੀਆਂ ਲੋਕ ਸਭਾ ਚੋਣਾਂ ਸਬੰਧੀ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮੁੱਚੇ ਵਫ਼ਦ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜ ਚੁੱਕੀ ਸ੍ਰੀਮਤੀ ਸੋਨੀ ਨੂੰ ਯਕੀਨ ਦਿਵਾਇਆ ਕਿ ਇਸ ਵਾਰ ਕਾਂਗਰਸ ਪਾਰਟੀ ਰਾਜ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਤੇ ਜਿੱਤ ਦਰਜ ਕਰੇਗੀ। ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ ਕੇਂਦਰੀ ਕਾਂਗਰਸੀ ਆਗੂ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ਉੱਤੇ ਸੰਪਰਕ ਮੁਹਿੰਮ ਆਰੰਭ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਡੇਢ ਵਰ੍ਹਿਆਂ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਘਰੋ ਘਰੀ ਜਾਕੇ ਪ੍ਰਚਾਰ ਕਰਨ ਦੀ ਮੁਹਿੰਮ ਵਿੱਢ ਦਿੱਤੀ ਗਈ ਹੈ।