5 Dariya News

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਈ-ਕੰਟੈਂਟ ਦੀ ਵਰਤੋਂ ਨੇ ਲਿਆਂਦੀ ਨਵੀਂ ਕ੍ਰਾਂਤੀ-ਡੀਈਓ ਗੁਰਦਰਸ਼ਨ ਸਿੰਘ ਬਰਾੜ

ਪ੍ਰਾਇਮਰੀ ਅਧਿਆਪਕ ਸਿਖਲਾਈ ਦੀ ਤਿਆਰੀ ਸਬੰਧੀ ਹੋਈ ਮੀਟਿੰਗ

5 Dariya News

ਮੋਗਾ 20-Jul-2018

ਪੰਜਾਬ ਸਰਕਾਰ ਦੁਆਰਾ ਪ੍ਰਾਇਮਰੀ ਸਿੱਖਿਆ ਵਿੱਚ ਬੁਨਿਆਦੀ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਅੰਦਰ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਡਾਇਟ ਪ੍ਰਿੰਸੀਪਲ ਸੁਖਚੈਨ ਸਿੰਘ ਹੀਰਾ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਦੀ ਯੋਗ ਅਗਵਾਈ ਹੇਂਠ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਟੀਮ ਦੀ ਮੀਟਿੰਗ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੋਗਾ ਦੇ ਦਫਤਰ ਵਿੱਚ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਵਲੋਂ ਪ੍ਰਾਇਮਰੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਦੁਆਰਾਂ ਕੀਤੀ ਜਾ ਰਹੀ ਮਿਹਨਤ ਅਤੇ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਡਾਇਟ ਪ੍ਰਿੰਸੀਪਲ ਸੁਖਚੈਨ ਸਿੰਘ ਹੀਰਾ ਵੱਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਟੀਮ ਮੈਂਬਰ ਅਧਿਆਪਕਾਂ ਨੂੰ ਨਿਰੰਤਰ ਸਹਿਯੋਗ ਅਤੇ ਅਗਵਾਈ ਦੇ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਨੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਈ-ਕੰਟੈਂਟ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਨਾਲ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਸ਼ੁਰੂ ਹੋਈ ਹੈ। ਉਨ੍ਹਾਂ ਵੱਲੋਂ ਬਲਾਕ ਪੱਧਰ 'ਤੇ ਪ੍ਰਾਇਮਰੀ ਅਧਿਆਪਕਾਂ ਦੀ ਸ਼ੁਰੂ ਹੋ ਰਹੀ ਟਰੇਨਿੰਗ ਸਬੰਧੀ ਜਾਣਕਾਰੀ ਦੇ ਕੇ ਸਮੂਹ ਐਮ.ਟੀ ਅਤੇ ਸੀ.ਐਮ.ਟੀ ਨੂੰ ਸਟੇਟ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਖ-ਵੱਖ ਵਿਸ਼ਿਆਂ ਜਿਵੇਂ ਪੰਜਾਬੀ, ਅੰਗਰੇਜ਼ੀ, ਗਣਿਤ, ਵਾਤਾਵਰਣ ਸਿੱਖਿਆ ਅਤੇ ਹਿੰਦੀ ਦੀ ਪੂਰੀ ਤਿਆਰੀ ਕਰਨ ਲਈ ਕਿਹਾ ਅਤੇ ਟਰੇਨਿੰਗ ਲਈ ਲੋੜੀਂਦੀ ਸਹਾਇਕ ਸਮੱਗਰੀ ਦੀ ਤਿਆਰੀ ਕਰਨ ਸਬੰਧੀ ਵੀ ਹਦਾਇਤ ਕੀਤੀ ਗਈ। ਇਸ ਸਮੇਂ ਸਹਾਇਕ ਜ਼ਿਲ੍ਹਾ ਕੋ-ਆਰਡੀਨੇਟਰ ਬਲਦੇਵ ਰਾਮ, ਸਵਰਨਜੀਤ ਸਿੰਘ ਅਤੇ ਕੁਲਦੀਪ ਸਿੰਘ ਵੱਲੋ ਵੀ ਟਰੇਨਿੰਗ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਵੱਖ-ਵੱਖ ਬਲਾਕਾਂ ਤੋਂ ਸਰਬਜੀਤ ਸਿੰਘ, ਸ਼ੁਸ਼ੀਲ ਕੁਮਾਰ, ਸੀ.ਐਮ.ਟੀ. ਕੁਲਦੀਪ ਸਿੰਘ, ਵਿਕਾਸ ਨਾਗਪਾਲ, ਜੈ ਇੰਦਰਪਾਲ ਸਿੰਘ, ਸੁਰਿੰਦਰ ਸਿੰਘ, ਮਨੋਜ ਕੁਮਾਰ, ਪ੍ਰਦੀਪ ਕੁਮਾਰ ਅਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।