ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ ਗਏ
5 Dariya News
ਰੂਪਨਗਰ 23-Jul-2018
'ਮਿਸ਼ਨ ਤੰਦਰੁਸਤ ਪੰਜਾਬ ਤਹਿਤ' ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸਥਾਨਿਕ ਪੁਲਿਸ ਲਾਈਨ ਵਿਖੇ ਬੂਟੇ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਸ਼੍ਰੀ ਮਨਵੀਰ ਸਿੰਘ ਬਾਜਵਾ ਨੇ ਦਸਿਆ ਕਿ ਪੁਲਿਸ ਲਾਈਨ ਵਿਖੇ ਬੂਟੇ ਲਗਾਉਣਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਲਗਾਤਾਰ 10 ਦਿਨ ਰੋਜਾਨਾ 200 ਬੂਟੇ ਪੁਲਿਸ ਲਾਈਨ ਵਿਚ ਲਗਾਏ ਜਾਣਗੇ। ਉਨ੍ਹਾਂ ਇਹ ਵੀ ਦਸਿਆ ਕਿ ਇਸ ਉਪਰੰਤ ਜ਼ਿਲ੍ਹੇ ਦੇ ਸਮੂਹ ਥਾਣਿਆਂ ਵਿਚ ਵੀ ਬੂਟੇ ਲਗਾਏ ਗਏ।ਇਸ ਮੌਕੇ ਸ਼੍ਰੀ ਰਮਿੰਦਰ ਸਿੰਘ ਅਤੇ ਸ਼੍ਰੀ ਮਨਮੀਤ ਸਿੰਘ ਢਿਲੋਂ ਪੁਲਿਸ ਕਪਤਾਨ ਵੀ ਹਾਜਰ ਸਨ।