ਵਿਲੱਖ਼ਣ ਸਮਰੱਥਾ ਵਾਲੇ ਬੱਚਿਆਂ ਲਈ ਲਗਾਇਆ ਹੋ ਮਿਉਪੈਥਿਕ ਚੈਕਅੱਪ ਕੈਂਪ
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੈਂਪ ਦੌਰਾਨ ਬੱਚਿਆਂ ਅਤੇ ਮਾਪਿਆਂ ਨੂੰ ਪੀਣ ਵਾਲੇ ਪਾਣੀ ਤੇ ਖਾਣ-ਪੀਣ ਵਾਲੀਆਂ ਵਸਤੂਆਂ ਬਾਰੇ ਦਿੱਤੀ ਜਾਣਕਾਰੀ
5 Dariya News
ਬਰਨਾਲਾ 25-Jul-2018
ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਮਨਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਰਨਾਲਾ ਰਾਜਵੰਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼ਿਵਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਵੀਆਂਗ ਬੱਚਿਆਂ ਲਈ ਹੋਮਿਉਪੈਥਿਕ ਚੈਕਅੱਪ ਕੈਂਪ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਰਨਾਲਾ ਵਿਖੇ ਲਗਵਾਇਆ ਗਿਆ।ਇਸ ਕੈਂਪ ਵਿੱਚ ਸਰਕਾਰੀ ਹਸਪਤਤਾਲ ਬਰਨਾਲਾ ਦੇ ਹੋਮਿਉਪੈਥਿਕ ਡਾਕਟਰ ਸ਼੍ਰੀਮਤੀ ਪਰਮਿੰਦਰ ਪੁਨੂੰ ਵੱਲੋਂ 27 ਬੱਚਿਆਂ ਦਾ ਚੈਕਅੱਪ ਕੀਤਾ ਗਿਆ ਅਤੇ ਨਾਲ ਹੀ ਬੱਚਿਆਂ ਨੂੰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਡਾ. ਸ਼੍ਰੀਮਤੀ ਪਰਮਿੰਦਰ ਪੁਨੂੰ ਵੱਲੋਂ ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਪੀਣ ਵਾਲੇ ਪਾਣੀ , ਬਰਸਾਤ ਦੇ ਮੌਸਮ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਅਤੇ ਸਿਹਤ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਮਨਿੰਦਰ ਕੌਰ ਵੱਲੋਂ ਬੱਚਿਆਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਬਾਰੇ ਅਤੇ ਚਟ-ਪਟੀਆਂ, ਮਿੱਠੀਆਂ ਚੀਜ਼ਾਂ, ਤਲੀਆਂ ਵਸਤੂਆਂ ਖਾਣ ਤੋਂ ਪਰੇਹਜ਼ ਕਰਨ ਅਤੇ ਕੋਈ ਵੀ ਵਸਤੂ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਬਹੁਪਖੀ ਵਿਕਾਸ ਹੋ ਸਕੇ।ਇਸ ਮੌਕੇ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ਼੍ਰੀ ਮੁਹੰਮਦ ਰਿਜਵਾਨ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਦਾ ਚੈਕਅੱਪ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਬਰਸਾਤ ਦੇ ਮੌਸਮ ਵਿੱਚ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ। ਇਸ ਮੌਕੇ ਤੇ ਸੁਪਰਡੈਂਟ ਰਾਕੇਸ਼ ਜੈਨ, ਮੈਡਮ ਸ਼੍ਰੀਮਤੀ ਮਨਜੀਤ ਕੌਰ, ਪ੍ਰਿੰਸੀਪਲ ਸ਼੍ਰੀ ਮੁਹੰਮਦ ਖ਼ਲੀਲ, ਫਾਰਮਾਸਿਸਟ ਚਰਨਜੀਤ ਸਿੰਘ ਅਤੇ ਆਈ.ਈ.ਆਰ.ਟੀ. ਅਤੇ ਆਈ.ਈ.ਵੀ. ਮੌਜੂਦ ਸਨ।