5 Dariya News

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਲਗਾਇਆ ਦੂਸਰਾ ਗਣਿਤ ਮੇਲਾ

ਛੇਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਲਗਾਈ 80 ਕਿਰਿਆਵਾਂ ਦੀ ਪ੍ਰਦਰਸ਼ਨੀ

5 Dariya News

ਬਰਨਾਲਾ 29-Jul-2018

ਸਿੱਖਿਆ ਵਿਭਾਗ ਪੰਜਾਬ ਦੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਵੰਤ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਦੂਸਰਾ ਗਣਿਤ ਮੇਲਾ ਬਹੁਤ ਹੀ ਉਤਸ਼ਾਹ ਪੂਰਵਕ ਕਰਵਾਇਆ ਗਿਆ। ਇਸ ਗਣਿਤ ਮੇਲੇ ਦਾ ਉਦਘਾਟਨ ਚੇਅਰਮੈਨ ਗੁਰਮੇਲ ਸਿੰਘ, ਮੁੱਖ ਅਧਿਆਪਕ ਕਮਲਜੀਤ ਸ਼ਰਮਾ ਅਤੇ ਕੁਲਦੀਪ ਸਿੰਘ ਮੰਡੀਲਾ ਨੇ ਸਾਂਝੇ ਤੌਰ ਤੇ ਕੀਤਾ।ਇਸ ਮੌਕੇ ਛੇਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗਣਿਤ ਅਧਿਆਪਕ ਅਨੰਤ ਕੁਮਾਰ ਅਹਿਮਦਗੜੀਆਂ ਦੀ ਅਗਵਾਈ ਵਿੱਚ 80 ਕਿਰਿਆਵਾਂ ਦੀ ਪ੍ਰਦਰਸ਼ਨੀ ਲਗਾਈ। ਇਸ ਮੇਲੇ ਵਿੱਚ ਸਮੁੱਚੀ ਮੈਨੇਜਮੈਂਟ ਕਮੇਟੀ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ, ਪਤਵੰਤੇ ਸੱਜਣਾਂ ਅਤੇ ਯੁਵਕ ਸੇਵਾਵਾਂ ਕਲੱਬ ਦੇ ਅਹੁਦੇਦਾਰਾਂ ਨੇ ਹਾਜ਼ਰੀ ਲਗਾਈ। ਇਸ ਗਣਿਤ ਮੇਲੇ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਦੀ ਟੀਮ ਜ਼ਿਲ੍ਹਾ ਮੇਂਟਰ ਪੁਨੀਤ ਗਰਗ, ਬਲਾਕ ਮੇਂਟਰ ਹਰੀਸ਼ ਕੁਮਾਰ, ਕਰਮਜੀਤ ਕੌਰ ਵੀ ਉਚੇਚੇ ਤੌਰ ’ਤੇ ਪਹੁੰਚੇ ਅਤੇ ਵਿਦਿਆਰਥੀਆਂ ਤੋਂ ਕਿਰਿਆਵਾਂ ਸੁਣ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।    ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਨੇ ਸਕੂਲ ਸਟਾਫ਼ ਨੂੰ ਵਧੀਆ ਗਣਿਤ ਮੇਲਾ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਮੁੱਖ ਅਧਿਆਪਕ ਕਮਲਜੀਤ ਸ਼ਰਮਾ ਨੇ ਕਿਹਾ ਕਿ ਇਹ ਗਣਿਤ ਮੇਲਾ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਵੇਗਾ। ਇਸ ਮੌਕੇ ਮਾਸਟਰ ਕਮਲਜੀਤ ਸਿੰਘ ਧੂਰੀ, ਗੁਰਮੀਤ ਸਿੰਘ ਹਮੀਦੀ, ਸਤਵੰਤ ਸਿੰਘ, ਮੈਡਮ ਗੌਰੀ ਗਰਗ, ਅਮਨਦੀਪ ਕੌਰ, ਪੀ.ਟੀ.ਆਈ. ਰੁਪਿੰਦਰ ਕੌਰ ਵੀ ਮੌਜੂਦ ਸਨ।