ਪੁਲਿਸ ਪ੍ਰਸ਼ਾਸ਼ਨ ਵੱਲੋਂ ਭਗੌੜੇ ਅਪਰਾਧੀਆਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ- ਗੁਰਪ੍ਰੀਤ ਸਿੰਘ ਤੂਰ
ਪਿਛਲੇ ਇੱਕ ਹਫ਼ਤੇ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਕੀਤਾ ਗਿਆ ਗ੍ਰਿਫਤਾਰ, ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਜਾਗਰੂਕ
5 Dariya News
ਮੋਗਾ 30-Jul-2018
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸ਼ਨ ਮੋਗਾ ਵੱਲੋਂ ਜਿੱਥੇ ਪਿੰਡ ਪੱਧਰ 'ਤੇ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਭਗੌੜੇ ਅਪਰਾਧੀਆਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਕਾਬੂ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਮੋਗਾ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋ ਪਿਛਲੇ ਇੱਕ ਹਫ਼ਤੇ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ੁਰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਜ਼ਰਾਇਮ ਪੇਸ਼ਾ ਲੋਕਾਂ ਬਾਰੇ ਸੂਚਿਤ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਣ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਗੁਰਪ੍ਰੀਤ ਸਿੰਘ ਤੂਰ ਨੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਾ ਸਿੰਘ ਪੁੱਤਰ ਤ੍ਰਿਲੋਕ ਸਿੰਘ ਕੌਮ ਰਾਏ ਸਿੱਖ ਵਾਸੀ ਦੌਲੇਵਾਲਾ ਜੋ ਕਿ ਮੁਕੱਦਮਾ ਨੰਬਰ 171/2014 ਅ/ਧ 22/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿੱਚ ਭਗੌੜਾ ਸੀ ਅਤੇ ਇਸਦੇ ਖਿਲਾਫ਼ ਮੁਕੱਦਮਾ ਨੰਬਰ 93 ਮਿਤੀ 24 ਜੁਲਾਈ, 2018 ਅਧੀਨ ਧਾਰਾ 174 ਏ ਭ:ਦ: ਥਾਣਾ ਕੋਟ ਈਸੇ ਖਾਂ ਵਿਖੇ ਜਿਸਟਰ ਕੀਤਾ ਗਿਆ ਸੀ। ਨਿਰਮਲ ਸਿੰਘ ਉਰਫ਼ ਭੰਗਾ ਪੁੱਤਰ ਪਿਆਰਾ ਸਿੰਘ ਕੌਮ ਰਾਏ ਸਿੱਖ ਵਾਸੀ ਦੌਲੇਵਾਲਾ ਜੋ ਮੁਕੱਦਮਾ ਨੰਬਰ 50/2017 ਅ/ਧ 307/324/148/149 ਭ:ਦ: 25/54/59 ਅਸਲਾ ਐਕਟ ਤਹਿਤ ਥਾਣਾ ਫਤਿਹਗੜ੍ਹ ਪੰਜਤੂਰ ਵਿੱਚ ਭਗੋੜਾ ਸੀ।
ਇਸੇ ਤਰ੍ਹਾਂ ਭਿੰਦਰ ਸਿੰਘ ਉਰਫ਼ ਗੋਪੀ ਪੁੱਤਰ ਗੁਰਬਖਸ਼ ਸਿੰਘ ਕੌਮ ਰਾਏ ਸਿੱਖ ਵਾਸੀ ਦੋਲੇਵਾਲਾ ਜੋ ਮੁਕੱਦਮਾ ਨੰਬਰ 50/2017 ਅ/ਧ 307/324/148/149 ਭ:ਦ: 25/54/59 ਅਸਲਾ ਐਕਟ ਥਾਣਾ ਫਤਿਹਗੜ੍ਹ ਪੰਜਤੂਰ ਵਿੱਚ ਭਗੋੜਾ ਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੋਗਿੰਦਰ ਸਿੰਘ ਪੁੱਤਰ ਨਗਿੰਦਰ ਸਿੰਘ ਪਿੰਡ ਕੋਕਰੀ ਕਲਾਂ ਜੋ ਮੁਕੱਦਮਾ ਨੰਬਰ 63/2013 ਅ/ਧ 379/411 ਭ:ਦ: ਥਾਣਾ ਧਰਮਕੋਟ ਵਿੱਚ ਭਗੋੜਾ ਸੀ, ਇੰਦਰਜੀਤ ਉਰਫ਼ ਕਿੰਦਾ ਪੁੱਤਰ ਗੁਲਜ਼ਾਰਾ ਸਿੰਘ ਵਾਸੀ ਚੜਿੱਕ ਜੋ ਮੁਕੱਦਮਾ ਨੰਬਰ 209/2015 ਅ/ਧ 61 ਐਕਸਾਈਜ਼ ਐਕਟ ਥਾਣਾ ਸਿਟੀ ਸਾਉਥ ਮੋਗਾ ਵਿੱਚ ਭਗੋੜਾ ਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਜਿੰਦਰ ਸਿੰਘ ਉਰਫ਼ ਨੋਨੀ ਪੁੱਤਰ ਸੰਪੂਰਨ ਸਿੰਘ ਵਾਸੀ ਨੂਰਮਹਿਲ ਹਾਲ ਵਾਸੀ ਸਿੱਧਵਾਂ ਬੇਟ (ਲੁਧਿਆਣਾ) ਜੋ ਕਿ ਮੁਕੱਦਮਾ ਨੰਬਰ 92/2015 ਅ/ਧ 457/380 ਭ:ਦ: ਥਾਣਾ ਬੱਧਨੀ ਕਲਾਂ ਵਿੱਚੋਂ ਭਗੋੜਾ ਸੀ, ਮੇਜਰ ਸਿੰਘ ਪੁੱਤਰ ਬਚਨ ਸਿੰਘ ਕੌਮ ਖੱਤਰੀ ਵਾਸੀ ਸਰਾਵਾਂ ਜ਼ਿਲ੍ਹਾ ਫ਼ਰੀਦਕੋਟ ਜੋ ਕਿ ਮੁਕੱਦਮਾ ਨੰਬਰ 116/2008 ਅ/ਧ 379/411/420/465/468/471/473 ਭ:ਦ: ਥਾਣਾ ਮੈਹਿਣਾ ਵਿੱਚ ਭਗੋੜਾ ਸੀ ਅਤੇ ਗੁਰਨਾਮ ਸਿੰਘ ਉਰਫ਼ ਬੱਬੂ ਪੁੱਤਰ ਸਰਬਣ ਸਿੰਘ ਵਾਸੀ ਬੁਰਜ ਹਮੀਰਾ ਜੋ ਕਿ ਮੁਕੱਦਮਾ ਨੰਬਰ 65/2005 ਅ/ਧ 452/323/336/34 ਭ:ਦ: 27/54/59 ਅਸਲਾ ਐਕਟ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਭਗੋੜਾ ਸੀ, ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।