5 Dariya News

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਸਿਹਤ ਵਿਭਾਗ ਵੱਲੋ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਸੁਸ਼ੀਲ ਜੈਨ

ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਦੰਦਾ ਦੀਆਂ ਭਿਆਨਕ ਬਿਮਾਰੀਆਂ ਲੱਗ ਸਕਦੀਆਂ ਹਨ-ਡਾ ਮਨੀਸ਼ ਅਰੋੜਾ

5 Dariya News

ਮੋਗਾ 06-Aug-2018

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਸਿਹਤ ਵਿਭਾਗ ਮੋਗਾ ਵੱਲੋ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਸੁਸ਼ੀਲ ਜੈਨ ਨੇ ਜ਼ਿਲ੍ਹਾ ਡੈਂਟਲ ਸਿਹਤ ਵਿਭਾਗ ਦੀ ਹੋਈ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਾ. ਮਨੀਸ਼ ਅਰੋੜਾ ਜ਼ਿਲ੍ਹਾ ਐਪਡੀਮੋਲੋਜਿਸਟ ਨੇ ਵਿਸ਼ੇਸ ਤੌਰ 'ਤੇ ਦੰਦਾਂ ਦੇ ਮਾਹਿਰ ਡਾਕਟਰ ਸਾਹਿਬਾਨਾ ਨੂੰ ਤਕਨੀਕੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜਿੱਥੇ ਸਮੁੱਚੇ ਮਨੁੱਖੀ ਸਰੀਰ 'ਤੇ ਮਾੜਾ ਅਸਰ ਪੈਦਾ ਹੈ, ਉਸ ਦੇ ਨਾਲ ਹੀ ਨਸ਼ੀਲੇ ਪਦਾਰਥਾਂ ਨਾਲ ਦੰਦਾਂ ਦੀਆਂ ਭਿਆਨਕ ਬਿਮਾਰੀਆ ਲੱਗ ਸਕਦੀਆ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪਹਿਲੀ ਸਟੇਜ਼ 'ਤੇ ਇਸ ਦਾ ਇਲਾਜ ਨਾ ਹੋਇਆ, ਤਾਂ ਇਹ ਲਾ-ਇਲਾਜ ਬਿਮਾਰੀਆ ਦਾ ਰੂਪ ਧਾਰਨ ਕਰ ਸਕਦੀਆਂ ਹਨ, ਜੋ ਮਨੁੱਖੀ ਜਿੰਦਗੀ ਲਈ ਖਤਰਨਾਕ ਸਿੱਧ ਹੋ ਸਕਦੀਆਂ ਹਨ।ਡਾ. ਅਰੋੜਾ ਨੇ ਇਹ ਵੀ ਦੱਸਿਆ ਕਿ ਕਿਹੜੇ-ਕਿਹੜੇ ਨਸ਼ੀਲੇ ਪਦਾਰਥ ਮੂੰਹ ਦੇ ਅੰਦਰਲੇ ਭਾਗ 'ਤੇ ਕਿਵੇਂ ਅਸਰ ਕਰਦੇ ਹਨ ਅਤੇ ਇਸ ਦਾ ਸ਼ੁਰੂਆਤੀ ਦੌਰ ਵਿੱਚ ਕਿਵੇਂ ਪਤਾ ਲੱਗ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ ਕਮਲਦੀਪ ਕੌਰ ਮਾਹਲ ਨੇ ਵੱਖ-ਵੱਖ ਬਲਾਕਾਂ ਵਿੱਚੋਂ ਆਏ ਡੈਂਟਲ ਵਿਭਾਗ ਦੇ ਮੈਡੀਕਲ ਅਫ਼ਸਰਾਂ ਦੀ ਮਹੀਨਾਵਾਰ ਰਿਪੋਰਟ ਚੈਕ ਕੀਤੀ ਅਤੇ ਹਰ ਮਹੀਨੇ ਸਲੱਮ ਖੇਤਰ ਵਿੱਚ ਦੰਦਾਂ ਦਾ ਚੈਕਅਪ ਕੈਂਪ ਲਗਾਉਣ ਦੀ ਵੀ ਹਦਾਇਤ ਜਾਰੀ ਕੀਤੀ।ਇਸ ਮੌਕੇ ਡਾ. ਵਰੁਣ ਗਰਗ, ਡਾ. ਸਮਰਪ੍ਰੀਤ ਕੌਰ, ਡਾ. ਗੌਤਮਵੀਰ ਸੋਢੀ ਅਤੇ ਜ਼ਿਲ੍ਹਾ ਮੀਡੀਆ ਕੋ-ਆਰਡੀਨੇਟਰ ਅੰਮ੍ਰਿਤ ਸ਼ਰਮਾ ਵੀ ਹਾਜ਼ਰ ਸਨ।