5 Dariya News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਬਜ਼ੀ ਮੰਡੀ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿਖੇ ਫਲਾਂ/ਸਬਜ਼ੀਆਂ ਦੀਆਂ ਦੁਕਾਨਾਂ ਅਤੇ ਸਟੋਰਾਂ ਦੀ ਕੀਤੀ ਚੈਕਿੰਗ

ਚੈਕਿੰਗ ਦੌਰਾਨ ਓਵਰ ਰੈਪਨਿੰਗ ਫਲਾਂ ਨੂੰ ਕਰਾਇਆ ਨਸ਼ਟ ਅਤੇ ਕੀਤਾ ਚਲਾਨ

5 Dariya News

ਫ਼ਿਰੋਜ਼ਪੁਰ 07-Aug-2018

ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਬਾਗ਼ਬਾਨੀ ਨਰਿੰਦਰ ਸਿੰਘ ਮੱਲ੍ਹੀ ਅਤੇ ਫੂਡ ਸੇਫ਼ਟੀ ਅਫ਼ਸਰ ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਬਜ਼ੀ ਮੰਡੀ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਫਲਾਂ ਅਤੇ ਸਬਜ਼ੀਆਂ ਦੀ ਦੁਕਾਨਾਂ ਅਤੇ ਸਟੋਰਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ  ਦੱਸਿਆ ਕਿ ਚੈਕਿੰਗ ਦੌਰਾਨ ਮੈਸ: ਅਰਪਣ ਫਰੂਟ ਕੰਪਨੀ  ਅਤੇ ਮੁਕੇਸ਼ ਕੁਮਾਰ ਫੜੀਏ ਤੋਂ ਕੁੱਝ ਓਵਰ ਰੈਪਨਿੰਗ ਅਤੇ ਨਾ ਖਾਣ ਯੋਗ ਫਲ ਪਾਏ ਗਏ, ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਮੈਸ. ਅਰਪਣ ਫਰੂਟ ਕੰਪਨੀ ਦੇ 40 ਕਿੱਲੋ ਅੰਬ ਨਸ਼ਟ ਕਰਵਾਏ ਗਏ ਅਤੇ ਇਸ ਦੇ ਨਾਲ ਹੀ 1000 ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਮੁਕੇਸ਼ ਕੁਮਾਰ ਫੜੀਏ ਦੇ 20 ਕਿੱਲੋ ਨਿੰਬੂ ਨਸ਼ਟ ਕਰਵਾਏ ਗਏ ਅਤੇ ਉਸ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਗਿਆ ਤੇ ਨਾਲ ਹੀ ਅੱਗੇ ਤੋਂ ਸਾਫ਼ ਸੁਥਰੇ ਫਲ/ਸਬਜੀਆਂ ਰੱਖਣ ਸਬੰਧੀ ਹਦਾਇਤ ਵੀ ਕੀਤੀ ਗਈ।