ਪੰਜਾਬ ਸਰਕਾਰ ਵੱਲੋ ਨਸ਼ੇ ਨੂੰ ਖਤਮ ਕਰਨ ਹਿੱਤ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ : ਡਾ: ਹਰਿੰਦਰ ਕੌਰ
5 Dariya News
ਰੂਪਨਗਰ 09-Aug-2018
''ਮਿਸ਼ਨ ਤੰਦਰੁਸਤ ਪੰਜਾਬ" ਤਹਿਤ ਲੋਕਾਂ ਨੂੰ ਬਿਹਤਰ ਅਤੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨਾਂ ਤਹਿਤ ਸਮੂਹ ਮੈਡੀਕਲ ਸਟੋਰ ਮਾਲਕਾਂ ਦੀ ਮੀਟਿੰਗ ਸਿਵਲ ਸਰਜਨ ਡਾ: ਹਰਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਿਵਲ ਸਰਜਨ ਅਤੇ ਡਰੱਗ ਇੰਸਪੈਕਟਰ ਬਲਰਾਮ ਲੂਥਰਾ ਵੱਲੋ ਮੈਡੀਕਲ ਸਟੋਰ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਪਰਚੀ ਤੋਂ ਬਿਨਾਂ ਦਵਾਈ ਨਾ ਵੇਚਣ, ਸਾਰੇ ਸਟਾਕ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਮੈਡੀਕਲ ਸਟੋਰ ਤੇ ਫਾਰਮਾਸਿਸਟ ਦੀ ਦੇਖ-ਰੇਖ ਹੇਠ ਹੀ ਦਵਾਈਆਂ ਵੇਚੀਆਂ ਜਾਣ। ਕਿਉਂ ਜੋ ਪੰਜਾਬ ਸਰਕਾਰ ਵੱਲੋ ਨਸ਼ੇ ਨੂੰ ਖਤਮ ਕਰਨ ਹਿੱਤ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਾਰੇ ਕੈਮਿਸਟ ਲੋਕ ਹਿੱਤ ਲਈ ਆਪਣਾ ਬਣਦਾ ਯੋਗਦਾਨ ਦਿੰਦੇ ਹੋਏ ਪ੍ਰਣ ਕਰਨ ਕਿ ਉਹ ਕਿਸੇ ਕਿਸਮ ਦੀ ਪਾਬੰਦੀ ਸੁਦਾ ਜਾਂ ਨਸ਼ੇ ਦੇ ਤੌਰ ਤੇ ਵਰਤੀ ਜਾਣ ਵਾਲੀ ਦਵਾਈ ਨਹੀ ਵੇਚਣਗੇ ਅਤੇ ਜੇਕਰ ਕੋਈ ਵੀ ਮੈਡੀਕਲ ਸਟੋਰ ਮਾਲਕ ਨਿਯਮਾਂ ਤੋਂ ਉਲਟ ਦਵਾਈ ਵੇਚਦਾ ਹੈ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾ ਵੱਲੋ ਸਿਹਤ ਵਿਭਾਗ ਨੂੰ ਸਹਿਯੋਗ ਕਰਨ ਦਾ ਅਤੇ ਨਿਯਮਾਂ ਅਨੁਸਾਰ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ।