5 Dariya News

ਵਿਜੀਲੈਂਸ ਨੇ ਜੁਲਾਈ ਮਹੀਨੇ ਦੌਰਾਨ 12 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

5 Dariya News

ਚੰਡੀਗੜ੍ਹ 12-Aug-2018

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ  12 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 6, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜਮ ਸ਼ਾਮਲ ਹਨ।  ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 7 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਸਰਕਾਰੀ ਕਰਮਚਾਰੀਆਂ ਖਿਲਾਫ ਲੱਗੇ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ 2 ਫੌਜਦਾਰੀ ਮੁਕੱਦਮੇ ਵੀ ਦਰਜ ਕੀਤੇ ਗਏ।