5 Dariya News

'ਬਲਾਕ ਭਵਾਨੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ'

5 ਦਰਜਨ ਤੋਂ ਵੀ ਵਧੇਰੇ ਆਪ ਵਰਕਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਲ

5 Dariya News

ਭਵਾਨੀਗੜ੍ਹ/ਸੰਗਰੂਰ 18-Aug-2018

ਆਮ ਆਦਮੀ ਪਾਰਟੀ ਤੋਂ ਮੁਕੰਮਲ ਤੌਰ 'ਤੇ ਨਾਤਾ ਤੋੜਦਿਆਂ ਅੱਜ ਵਿਧਾਨ ਸਭਾ ਹਲਕਾ ਸੰਗਰੂਰ ਦੇ 5 ਪਿੰਡਾਂ ਦੇ 5 ਦਰਜਨ ਤੋਂ ਵੀ ਵਧੇਰੇ ਆਪ ਵਰਕਰਾਂ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਬਲਾਕ ਭਵਾਨੀਗੜ੍ਹ 'ਚ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਦੇ ਚਲਦਿਆਂ ਪਿੰਡ ਭੜੋ, ਬੀਬੜ, ਬੀਬੜੀ, ਫੰਮਣਵਾਲ ਅਤੇ ਡੇਹਲੇਵਾਲ ਵਿਖੇ ਆਪ ਦੇ ਵੱਡੀ ਗਿਣਤੀ ਵਰਕਰਾਂ ਨੇ ਸਿੰਗਲਾ ਦੀ ਪ੍ਰੇਰਨਾ ਸਦਕਾ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ।  ਇਸ ਮੌਕੇ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਰਾਹਤ ਸਕੀਮ, ਪੈਨਸ਼ਨ ਰਾਸ਼ੀ 'ਚ ਵਾਧਾ, ਸ਼ਗਨ ਸਕੀਮ ਰਾਸ਼ੀ 'ਚ ਵਾਧਾ, ਤੰਦਰੁਸਤ ਪੰਜਾਬ ਮਿਸ਼ਨ, ਘਰ ਘਰ ਰੋਜ਼ਗਾਰ ਯੋਜਨਾ, ਘਰ ਘਰ ਹਰਿਆਲੀ, ਸਰਬੱਤ ਵਿਕਾਸ ਕੈਂਪ ਜਿਹੇ ਲੋਕ ਪੱਖੀ ਪ੍ਰੋਗਰਾਮਾਂ ਦੇ ਰਾਹੀਂ ਕਾਂਗਰਸ ਨੇ ਹਰ ਵਰਗ ਨੂੰ ਬੁਨਿਆਦੀ ਸੁਵਿਧਾਵਾਂ ਦੇ ਦਾਇਰੇ ਵਿੱਚ ਲਿਆਂਦਾ ਹੈ ਅਤੇ ਹਰੇਕ ਵਰਗ ਨੂੰ ਆਰਥਿਕ ਤੇ ਸਮਾਜਿਕ ਤੌਰ 'ਤੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਜਿਸ ਦੇ ਚਲਦਿਆਂ ਪੰਜਾਬ ਵਿੱਚ ਕਾਂਗਰਸ ਦੀ ਸ਼ਾਖ ਵਧੇਰੇ ਮਜ਼ਬੂਤ ਹੋਈ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ, ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ, ਲੋੜਵੰਦ ਲੋਕਾਂ ਨੂੰ ਸੁਵਿਧਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਮੁਹੱਈਆ ਕਰਵਾਉਣ ਪ੍ਰਤੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਸਰਵਪੱਖੀ ਵਿਕਾਸ ਲਈ ਅਹਿਮ ਯੋਜਨਾਵਾਂ ਰਾਹੀਂ ਘਰ ਘਰ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਲੋੜਵੰਦ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਖੇਰੂੰ ਖੇਰੂੰ ਹੋ ਚੁੱਕੀ ਹੈ ਅਤੇ ਜਲਦੀ ਹੀ ਇਸ ਦਾ ਮੁਕੰਮਲ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਨੂੰ ਤੇਜ਼ੀ ਨਾਲ ਨਿਭਾਇਆ ਹੈ ਅਤੇ ਮਹਿਜ਼ ਡੇਢ ਵਰ੍ਹੇ ਅੰਦਰ ਹੀ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। 

ਸ਼੍ਰੀ ਸਿੰਗਲਾ ਨੇ ਕਿਹਾ ਕਿ ਰੋਜ਼ਗਾਰ ਮੇਲਿਆਂ ਤੇ ਪਲੇਸਮੈਂਟ ਕੈਂਪਾਂ ਰਾਹੀਂ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਕਿੱਤਾਮੁਖੀ ਸਿਖਲਾਈ ਦਿਵਾ ਕੇ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੋਰਨਾਂ ਰਾਜਸੀ ਪਾਰਟੀਆਂ ਵਾਂਗ ਲੋਕਾਂ ਦਾ ਮਾਨਸਿਕ ਸੋਸ਼ਣ ਨਹੀਂ ਕਰਦੀ ਬਲਕਿ ਜ਼ਮੀਨੀ ਪੱਧਰ 'ਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਨੂੰ ਤਰਜੀਹ ਦਿੰਦੀ ਹੈ। ਆਪਣੇ ਦੌਰੇ ਦੌਰਾਨ ਸ਼੍ਰੀ ਸਿੰਗਲਾ ਨੇ ਬਲਿਆਲ, ਭੱਟੀਵਾਲ ਕਲਾਂ, ਨਰੈਣਗੜ੍ਹ, ਕਪਿਆਲ, ਝਨੇੜੀ, ਘਰਾਚੋਂ ਆਦਿ ਵਿੱਚ ਵੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਫੌਰੀ ਹੱਲ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਇਨ੍ਹਾਂ ਪਿੰਡਾਂ  ਵਿੱਚ 500 ਦੇ ਕਰੀਬ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਵੀ ਕੀਤੀ।  

ਜ਼ਿਕਰਯੋਗ ਹੈ ਕਿ ਭੜੋ ਪਿੰਡ ਤੋਂ ਵਰਿੰਦਰ ਸਿੰਘ, ਬੇਅੰਤ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ, ਹਰਜੀਤ ਸਿੰਘ ਆਦਿ, ਬੀਬੜੀ ਤੋਂ ਜਰਨੈਲ ਸਿੰਘ, ਸੰਦੀਪ ਸਿੰਘ,ਜਗਤਾਰ ਸਿੰਘ, ਮੰਗਤ ਸਿੰਘ, ਨਵਜੋਤ ਸਿੰਘ, ਗੁਰਵਿੰਦਰ ਸਿੰਘ, ਵਰਿੰਦਰ ਸਿੰਘ, ਮਨਪ੍ਰੀਤ ਸਿੰਘ, ਪਰਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਪਿਆਰ ਸਿੰਘ ਆਦਿ ਫੰਮਣਵਾਲ 'ਚੋਂ ਅਮਨਦੀਪ ਸਿੰਘ, ਰਛਪਿੰਦਰ ਸਿੰਘ, ਦਲੇਰ ਸਿੰਘ, ਨਿਧਾਨ ਸਿੰਘ, ਗੁਰਪ੍ਰੀਤ ਸਿੰਘ, ਸਿਕੰਦਰ ਸਿੰਘ, ਹਰਜਿੰਦਰ ਸਿੰਘ, ਗੁਰਜੰਟ ਸਿੰਘ, ਸ਼ਗਨਦੀਪ ਸਿੰਘ, ਹਰਿੰਦਰ ਸਿੰਘ, ਜਗਸੀਰ ਸਿੰਘ, ਗਗਨਦੀਪ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ, ਡੇਹਲੇਵਾਲ ਤੋਂ ਭੀਮ ਸਿੰਘ, ਲਖਵਿੰਦਰ ਸਿੰਘ, ਤੀਰਥ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਸਪਿੰਦਰ ਸਿੰਘ, ਜਗਦੇਵ ਸਿੰਘ, ਹਰਬੰਸ ਸਿੰਘ, ਲਖਵਿੰਦਰ ਸਿੰਘ, ਜੱਗੀ ਸਿੰਘ ਆਦਿ, ਬੀਬੜ ਤੋਂ ਧਰਮਿੰਦਰ ਸਿੰਘ, ਰੂਪ ਸਿੰਘ, ਸਿਮਰ ਸਿੰਘ, ਗੁਰਦਰਸ਼ਨ ਸਿੰਘ, ਜਗਦੀਪ ਸਿੰਘ, ਸੁਦਾਗਰ ਸਿੰਘ, ਬਿਕਰਮ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਪੰਮਾ ਰਾਮ, ਲਾਡੀ ਰਾਮ, ਵਿਜੇ ਰਾਮ, ਵਿਪਨ ਸ਼ਰਮਾ, ਗੁਰਤੇਜ ਸਿੰਘ, ਮੰਗਤ ਸ਼ਰਮਾ, ਰਾਂਝਾ ਸਿੰਘ, ਮਹੇਸ਼ ਕੁਮਾਰ, ਰਣਜੀਤ ਤੂਰ, ਕਪਲ ਗਰਗ, ਰੂਪੀ, ਕ੍ਰਿਸ਼ਨ ਡੇਹਲੇਵਾਲ, ਸਾਹਿਬ ਸਿੰਘ ਭੜੋ, ਹਰਜਿੰਦਰ ਫੰਮਣਵਾਲ, ਗੁਰਮੁਖ ਸਿੰਘ ਬੀਬੜ ਆਦਿ ਵਰਕਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।