ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ
5 Dariya News
ਐਸ.ਏ.ਐਸ. ਨਗਰ (ਮੁਹਾਲੀ) 21-Aug-2018
ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਤੇ ਯੂਥ ਕਾਂਗਰਸੀ ਆਗੂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ । ਐਡਵੋਕੇਟ ਸਿੱਧੂ ਦੀ ਇਹ ਨਿਯੁਕਤੀ ਕਾਂਗਰਸ ਹਾਈ ਕਮਾਨ ਵੱਲੋਂ ਕੀਤੀ ਗਈ ਹੈ । ਜਿਕਰਯੋਗ ਹੈ ਕਿ ਐਡਵੋਕੇਟ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਯੂਥ ਕਾਂਗਰਸ ਦੀ ਮਜਬੂਤੀ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ । ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਐਡਵੋਕੇਟ ਸਿੱਧੂ ਨੇ ਜ਼ਿਲ੍ਹਾ ਮੁਹਾਲੀ ਅਤੇ ਨੇੜਲੇ ਇਲਾਕਿਆਂ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ ਇਸ ਤੋਂ ਇਲਾਵਾ ਮੁਹਾਲੀ ਖੇਤਰ ਅੰਦਰ ਐਡਵੋਕੇਟ ਸਿੱਧੂ ਦੁਆਰਾ ਲਗਾਤਾਰ ਮੀਟਿੰਗ ਕਰਕੇ ਲੋਕਾਂ ਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ । ਉਨ੍ਹਾਂ ਦੁਆਰਾ ਪਿਛਲੇ ਤਿੰਨ ਮਹੀਨਿਆਂ ਤੋਂ ਜਿਲ੍ਹਾ ਮੁਹਾਲੀ ਅੰਦਰ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਪਿੰਡਾਂ ਵਿੱਚ ਫਲਦਾਰ ਅਤੇ ਛਾਂ ਦਾਰ ਬੂਟੇ ਵੀ ਵੰਡੇ ਤੇ ਲਗਾਏ ਜਾ ਰਹੇ ਹਨ । ਐਡਵੋਕੇਟ ਸਿੱਧੂ ਨੇ ਆਪਣੀ ਇਸ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਜੀ ਅਤੇ ਸਮੁੱਚੀ ਯੂਥ ਕਾਂਗਰਸ ਦੀ ਸੀਨੀਅਰ ਲੀਡਰਸ਼ਿੱਪ ਦਾ ਧੰਨਵਾਦ ਕਰਦਿਆਂ ਕਿਹਾ ਉਹ ਉਨ੍ਹਾਂ ਦੇ ਭਰੋਸੇ ਤੇ ਖਰਾ ਉਤਰਨਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਉਹ ਆਪਣੀ ਟੀਮ ਸਮੇਤ ਚੋਣਾਂ ਵਿੱਚ ਜੀਅ ਜਾਨ ਨਾਲ ਮਿਹਨਤ ਕਰਨਗੇ । ਉਨ੍ਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਤੇਰਾਂ ਦੀਆਂ ਤੇਰਾਂ ਸੀਟਾਂ ਜਿੱਤੇਗੀ ਜਿਸ ਵਿੱਚ ਯੂਥ ਕਾਂਗਰਸ ਦਾ ਅਹਿਮ ਰੋਲ ਹੋਵੇਗਾ ।