5 Dariya News

ਮਿਡ ਡੇ ਮੀਲ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ - ਮਨਪ੍ਰੀਤ ਸਿੰਘ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਚੰਗੀ ਸਿਹਤ ਲਈ ਸੁੱਧ ਖਾਣਾ ਹੈ ਜ਼ਰੂਰੀ, ਸਿੱਖਿਆ ਵਿਕਾਸ ਕਮੇਟੀ ਦੀ ਹੋਈ ਮੀਟਿੰਗ

5 Dariya News

ਫਾਜ਼ਿਲਕਾ 21-Aug-2018

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਹੋਈ।  ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ ਤੋਂ ਇਲਾਵਾ ਪੜੋ ਪੰਜਾਬ ਪੜ੍ਹਾਓ ਪੰਜਾਬ, ਸਰਵ ਸਿੱਖਿਆ ਅਭਿਆਨ, ਮਿੱਡ ਡੇ ਮੀਲ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਸਿਖਿਆ ਵਿਭਾਗ ਵੱਲੋਂ ਤਿਆਰ ਕੀਤੇ ਗਏ ਵਿਸ਼ੇਸ਼ ਵਿਦਿਅਕ ਕਲੰਡਰ ਨੂੰ ਵੀ ਜਾਰੀ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਪੜੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਿਸੇ ਵੀ ਬੱਚੇ ਨੂੰ ਪੜ੍ਹਾਈ ਕਰਨ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਨੇ ਸਕੂਲ ਵਿੱਚ ਚੱਲ ਰਹੇ ਮਿਡ ਡੇ ਮੀਲ ਦਾ ਰਿਵਿਓ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਗਰਮੀ ਹੋਣ ਕਾਰਨ ਤਾਜ਼ੀਆਂ ਸਬਜ਼ੀਆਂ ਵਰਤੀਆਂ ਜਾਣ ਤੇ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਸਕੂਲ ਸਿੱਖਿਆ ਸੁਧਾਰ ਕਮੇਟੀਆਂ ਬਣਾਈਆਂ ਗਈਆਂ ਹਨ ਉਹ ਪੂਰੀ ਇਮਾਨਦਾਰੀ ਨਾਲ ਆਪਣੇ ਅਧੀਨ ਆਉਂਦੇ ਸਕੂਲਾਂ ਦੀ ਚੈਕਿੰਗ ਕਰਨ ਅਤੇ ਆਪਣੀ ਰਿਪੋਰਟ ਪੇਸ਼ ਕਰਨ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਬੱਚਿਆਂ ਲਈ ਪੀਣ ਵਾਲੇ ਪਾਣੀ ਲਈ ਟੈਂਕੀਆਂ ਦੀ ਸਾਫ-ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਲੜਕੇ ਤੇ ਲੜਕੀਆਂ ਲਈ ਬਣਾਏ ਗਏ ਪਖਾਣਿਆਂ ਦੀ ਪੂਰੀ ਤਰ੍ਹਾਂ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਦੀ  ਦੇਖ-ਰੇਖ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ। ਉਨ੍ਹਾਂ ਸਕੂਲ ਵਿਰਵੇ ਬੱਚਿਆਂ ਨੂੰ ਸਕੂਲਾਂ ਵਿਖ ਦਾਖਲ ਕਰਾਉਣ ਲਈ ਅਧਿਕਾਰਆਂ ਨੂੰ ਆਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ. ਕੁਲਵੰਤ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸ੍ਰੀ ਰਜਿੰਦਰ ਸਿੰਘ ਬਰਾੜ ਤੋਂ ਇਲਾਵਾ ਸਮੂਹ ਬਲਾਕਾਂ ਦੇ ਬੀ.ਪੀ.ਓਜ਼  ਹਾਜ਼ਰ ਸਨ।