5 Dariya News

ਕੈਪਟਨ ਸਰਕਾਰ ਗਰੀਬਾਂ ਤੇ ਖਾਸ ਕਰਕੇ ਮਜ਼ਦੂਰ ਵਰਗ ਦੇ ਭਲੇ ਤੇ ਬਿਹਤਰੀ ਨੂੰ ਸਭ ਤੋਂ ਅੱਗੇ ਰੱਖ ਕੇ ਕੰਮ ਕਰ ਰਹੀ ਹੈ : ਐਡਵੋਕੇਟ ਕੰਵਰਬੀਰ ਸਿੰਘ ਸਿੱਧੂ

5 Dariya News

ਮੁਹਾਲੀ 27-Aug-2018

ਪੰਜਾਬ ਦੀ ਕੈਪਟਨ ਸਰਕਾਰ ਗਰੀਬਾਂ ਤੇ ਖਾਸ ਕਰਕੇ ਮਜ਼ਦੂਰ ਵਰਗ ਦੇ ਭਲੇ ਤੇ ਬਿਹਤਰੀ ਨੂੰ ਸਭ ਤੋਂ ਅੱਗੇ ਰੱਖ ਕੇ ਕੰਮ ਕਰ ਰਹੀ ਹੈ । ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਕੋਈ ਵੀ ਲੋੜ ਵੰਦ ਤੇ ਗਰੀਬ ਪਰਿਵਾਰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹਿ ਸਕੇ । ਇਹ ਵਿਚਾਰ ਨਜਦੀਕੀ ਪਿੰਡ ਕੁਰੜਾ ਤੇ ਕੁਰੜੀ ਵਿਖੇ ਮਜ਼ਦੂਰ ਵਰਗ ਦੇ ਲਾਭਪਾਤਰੀਆਂ ਨੂੰ ਲੇਬਰ ਭਲਾਈ ਕਾਰਡ ਵੰਡਣ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਡੀਆ ਕੋਆਰੇਡੀਨੇਟਰ  ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡਾਂ ਵਿੱਚ ਲੇਬਰ ਦੀ ਭਲਾਈ ਅਤੇ ਬੁਢਾਪਾ/ਵਿਧਵਾ ਪੈਨਸ਼ਨਾਂ ਲਈ ਕੈਂਪ ਲਗਾਏ ਜਾ ਰਹੇ ਹਨ ਤਾਂ ਇਨ੍ਹਾਂ ਸਕੀਮਾਂ ਦਾ ਲੋੜਵੰਦ ਪਰਿਵਾਰ ਵੱਧ ਤੋਂ ਵੱਧ ਲਾਭ ਉਠਾ ਸਕਣ । ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਬੁਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ ਅਤੇ ਭਲਾਈ ਸਕੀਮਾਂ ਦਾ ਲਾਭ ਵੀ ਰੱਜੇ-ਪੁੱਜੇ ਲੋਕ ਹੀ ਉਠਾਉਂਦੇ ਰਹੇ ਹਨ,  ਪਰ ਹੁਣ ਪੰਜਾਬ ਅੰਦਰ ਗਰੀਬ ਅਤੇ ਆਮ ਲੋਕਾਂ ਦੀ ਸਰਕਾਰ ਹੋਂਦ ਵਿੱਚ ਆਈ ਹੋਈ ਹੈ ਜਿਸ ਕਾਰਨ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕ ਪਹਿਲ ਦੇ ਅਧਾਰ ਤੇ ਮਿਲ ਰਹੇ ਹਨ । ਉਨ੍ਹਾਂ ਕਿਹਾ ਕਿ ਜਲਦ ਹੀ ਕਿਰਤ ਵਿਭਾਗ ਵੱਲੋਂ ਹਲਕੇ ਅੰਦਰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਮਜਦੂਰ ਵਰਗ ਨੂੰ ਉਨ੍ਹਾਂ ਦੇ ਹੱਕਾਂ ਤੇ ਭਲਾਈ ਸਕੀਮਾਂ ਦੇ ਫਾਰਮ ਭਰੇ ਜਾਣਗੇ  ਤੇ ਹੋਰ ਸਕੀਮਾਂ ਦੀ  ਜਾਣਕਾਰੀ ਦਿੱਤੀ ਵੀ ਜਾਵੇਗੀ । ਇਸ ਮੌਕੇ ਹੋਰਨਾ ਤੋਂ ਇਲਾਵਾ ਕੁਰੜੀ ਦੇ ਸਰਪੰਚ ਛੱਜਾ ਸਿੰਘ, ਦਵਿੰਦਰ ਸਿੰਘ ਕੁਰੜੀ, ਗੁਰਪ੍ਰੀਤ ਸਿੰਘ ਗੁਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਮੌਜੂਦ ਸਨ ।