5 Dariya News

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 41 ਪ੍ਰਾਇਮਰੀ ਸਕੂਲ ਬਣੇ ਸਮਾਰਟ ਸਕੂਲ-ਡੀ.ਈ.ਓ. ਬਰਾੜ

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਟੀਮ ਵੱਲੋਂ ਮਿਲੇਗਾ ਪੂਰਨ ਸਹਿਯੋਗ.-ਅਰੋੜਾ

5 Dariya News

ਮੋਗਾ 29-Aug-2018

ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਾਇਮਰੀ ਸਕੂਲਾਂ ਵਿੱਚ ਚਲਾਏ ਜਾ ਰਹੇ ਪ੍ਰੋਜੈਕਟ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਸਟੇਟ ਕੋ-ਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪ੍ਰਿੰਸੀਪਲ ਸੁਖਚੈਨ ਸਿੰਘ ਹੀਰਾ,  ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਦੁਆਰਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੂੰ ਅਗਵਾਈ ਦੇ ਕੇ ਜ਼ਿਲ੍ਹਾ ਭਰ ਦੇ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਅਗਵਾਈ ਦਿੱਤੀ ਜਾ ਰਹੀ ਹੈ।ਇਸ ਤਹਿਤ ਹੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਦੀ ਇੱਕ ਰੋਜ਼ਾ ਮੀਟਿੰਗ ਕਮ ਵਰਕਸ਼ਾਪ ਡਾਇਟ ਮੋਗਾ ਵਿਖੇ ਲਗਾਈ ਗਈ। ਇਸ ਮੀਟਿੰਗ ਦੌਰਾਨ ਬੀ.ਪੀ.ਈ.ਓ. ਮੈਡਮ ਜਸਵੀਰ ਕੌਰ ਬਲਾਕ ਧਰਮਕੋਟ 2, ਮੈਡਮ ਹਰਜਿੰਦਰ ਕੌਰ ਬਲਾਕ ਮੋਗਾ 2, ਸਹਾਇਕ ਕੋਆਰਡੀਨੇਟਰ ਬਲਦੇਵ ਰਾਮ, ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਸੁਖਵਿੰਦਰ ਸਿੰਘ ਵੀ ਹਾਜ਼ਰ ਹੋਏ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਵੱਲੋਂ ਸਮੂਹ ਬੀ.ਐੱਮ.ਟੀ. ਅਤੇ ਸੀ.ਐੱਮ.ਟੀ. ਨੂੰ ਸਟੇਟ ਤੋਂ ਪ੍ਰਾਪਤ ਪਲੈਨਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।  ਬਲਦੇਵ ਰਾਮ ਅਤੇ ਸਤੀਸ਼ ਕੁਮਾਰ ਦੁਆਰਾ ਮਹੀਨਵਾਰ ਏਜੰਡਾ ਸਤੰਬਰ 2018 ਦੀਆਂ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਲਾਗੂ ਕਰਵਾਉਣ ਲਈ ਕਿਹਾ ਗਿਆ। ਕੁਲਦੀਪ ਸਿੰਘ ਦੁਆਰਾ ਸਵੇਰ ਦੀ ਸਭਾ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਪ੍ਰਥਮ ਟੀਮ ਵੱਲੋਂ ਪ੍ਰੀ ਪ੍ਰਾਇਮਰੀ ਗਤੀਵਿਧੀਆਂ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਸਵਰਨਜੀਤ ਸਿੰਘ ਦੁਆਰਾ ਪ੍ਰੀ ਪ੍ਰਾਇਮਰੀ ਬੇਸਲਾਈਨ ਪ੍ਰੋਫਾਰਮਾ, ਪ੍ਰਾਇਮਰੀ ਬੇਸਲਾਈਨ ਪ੍ਰੋਫਾਰਮਾ ਭਰਨ ਸਬੰਧੀ ਜਾਣਕਾਰੀ ਦਿੱਤੀ ਗਈ। 

ਬੀ.ਪੀ.ਈ.ਓ. ਮੈਡਮ ਜਸਵੀਰ ਕੌਰ ਅਤੇ ਹਰਜਿੰਦਰ ਕੌਰ ਵੱਲੋਂ ਆਪਣੇ ਬਲਾਕ ਦੇ ਸਕੂਲਾਂ ਵਿੱਚ ਚੱਲ ਰਹੀਆਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ ਦੁਆਰਾ ਸਮੁੱਚੀ ਟੀਮ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਸਕੂਲਾਂ ਵਿੱਚ ਸਾਰੀਆਂ ਗਤੀਵਿਧੀਆਂ ਲਾਗੂ ਕਰਵਾਉਣ ਲਈ ਕਿਹਾ ਗਿਆ ਅਤੇ ਦੱਸਿਆ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਲਈ ਸਹਾਇਕ ਸਮੱਗਰੀ ਤਿਆਰ ਕਰਨ ਲਈ ਹਰੇਕ ਸਕੂਲ ਨੂੰ 1,531 ਰੁਪਏ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਵੱਲੋਂ ਟੀਮ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਲਾਹੁਣਾ ਕੀਤੀ ਗਈ ਅਤੇ ਦੱਸਿਆ ਕਿ ਹੁਣ ਕੁਝ ਪ੍ਰਾਇਮਰੀ ਸਕੂਲਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਗਰੇਜ਼ੀ ਮਾਧਿਅਮ ਵਿੱਚ ਵੀ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਮੋਗਾ ਅੰਦਰ 41 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਂਦਿਆਂ ਸਕੂਲਾਂ ਵਿੱਚ ਪ੍ਰੋਜੈਕਟਰ/ ਐੱਲ.ਈ.ਡੀ. ਦਾ ਪ੍ਰਬੰਧ ਕਰਕੇ ਆਡੀਓ/ ਵੀਡੀਓਜ਼ ਦੁਆਰਾ ਪੜ੍ਹਾਈ ਕਰਵਾਈ ਜਾ ਰਹੀ ਹੈ। ਉਹਨਾਂ ਨੇ ਸਮੁੱਚੀ ਟੀਮ ਨੂੰ ਸਕੂਲਾਂ ਵਿੱਚ ਗਤੀਵਿਧੀਆਂ ਲਾਗੂ ਕਰਵਾਉਣ ਲਈ ਅਧਿਆਪਕਾਂ ਨੂੰ ਅਗਵਾਈ ਅਤੇ ਸਹਿਯੋਗ ਦੇਣ ਲਈ ਕਿਹਾ ਗਿਆ। ਉਹਨਾਂ ਨੇ ਅਧਿਆਪਕਾਂ ਨੂੰ ਵੀ ਸਕੂਲਾਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਵੇਰ ਦੀ ਸਭਾ, ਮਹੀਨਾਵਾਰ ਏਜੰਡਾ ਅਤੇ ਸਟੇਟ/ਜ਼ਿਲ੍ਹਾ ਤੋਂ ਪ੍ਰਾਪਤ ਹਦਾਇਤਾਂ ਨੂੰ ਪੂਰਨ ਤੌਰ ਤੇ ਲਾਗੂ ਕਰਕੇ ਸਾਰੇ ਵਿਦਿਆਰਥੀਆਂ ਦੇ 100 ਫ਼ੀਸਦੀ ਟੀਚਾ ਪ੍ਰਾਪਤ ਕਰਨ ਲਈ ਕਿਹਾ ਗਿਆ। ਇਸ ਸਮੇਂ ਬੀ.ਐੱਮ.ਟੀ. ਮਨੋਜ ਕੁਮਾਰ, ਸ਼ੁਸ਼ੀਲ ਕੁਮਾਰ, ਸਤੀਸ਼ ਕੁਮਾਰ, ਸਵਰਨਜੀਤ ਸਿੰਘ, ਸੀ.ਐੱਮ.ਟੀਜ਼ ਕੁਲਦੀਪ ਸਿੰਘ, ਪ੍ਰਦੀਪ ਕੁਮਾਰ, ਜੈਇੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਜਗਸੀਰ ਸਿੰਘ, ਹਰਬੰਸ ਸਿੰਘ, ਗੁਰਮੇਲ ਸਿੰਘ, ਮਨਦੀਪ ਸਿੰਘ, ਹਰਮੰਦਰ ਸਿੰਘ, ਕੁਲਦੀਪ ਸਿੰਘ, ਅਮਿਤ ਕੁਮਾਰ, ਵਿਕਾਸ ਨਾਗਪਾਲ, ਮਨਜੀਤ ਸਿੰਘ, ਪ੍ਰਥਮ ਟੀਮ ਮੈਂਬਰ ਜਗਤਾਰ ਸਿੰਘ, ਤੀਰਥ ਰਾਮ, ਮੈਡਮ ਰਾਣੀ, ਵੀਰਪਾਲ ਕੌਰ ਹਾਜ਼ਰ ਸਨ।