ਖੇਤਰੀ ਯੁਵਕ ਮੇਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਵਿਚ ਅਹਿਮ ਰੋਲ ਅਦਾ ਕਰਦੇ ਹਨ: ਜੀ.ਪੀ.
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਆਯੋਜਿਤ ਕੀਤੇ ਗਏ ਪ੍ਰਤਿਭਾ ਖੋਜ ਮੁਕਾਬਲੇ
5 Dariya News
ਫਤਿਹਗੜ ਸਾਹਿਬ 29-Aug-2018
ਖੇਤਰੀ ਯੁਵਕ ਮੇਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਵਿਚ ਅਹਿਮ ਰੋਲ ਅਦਾ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਮ ਐਲ ਏ ਹਲਕਾ ਬਸੀ ਪਠਾਣਾ ਸ੍ਰ. ਗੁਰਪ੍ਰੀਤ ਸਿੰਘ ਜੀ ਪੀ ਨੇ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਆਯੋਜਿਤ ਕੀਤੇ ਗਏ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਾਲਜ ਦੀ ਕਾਰਗੁਜਾਰੀ ਦੀ ਸਲਾਘਾ ਕੀਤੀ । ਉਨਾਂ ਹੋਰਨਾ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ ਪ੍ਰਤਿਭਾ ਖੋਜ ਮੁਕਾਬਲਿਆਂ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਕਿਤਾਬਾਂ ਦੇ ਨੇੜੇ ਰਹਿਣ ਲਈ ਕਿਹਾ। ਉਨ੍ਹਾਂ ਕਾਲਜ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗ੍ਰਾਂਟ ਦਿਵਾਉਣ ਦਾ ਐਲਾਨ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਾਨੂੰ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਸ਼ਖਸ਼ੀਅਤ ਦਾ ਸਰਬ-ਪੱਖੀ ਵਿਕਾਸ ਹੁੰਦਾ ਹੈ।ਇਨ੍ਹਾਂ ਮੁਕਾਬਲਿਆਂ ਵਿੱਚ ਰੰਗਾਂ ਰੰੰਗ ਪ੍ਰੋਗਰਾਮ ਵਿਚ (ਭੰਗੜਾ, ਗਿੱਧਾ, ਸਕਿੱਟ, ਲੋਕ-ਗੀਤ, ਗੀਤ-ਗਜ਼ਲ) ਸਾਹਿਤਿਕ ਕਲਾਵਾਂ ਭਾਸ਼ਣ, ਵਾਦ-ਵਿਵਾਦ, ਕਾਵਿ ਉਚਾਰਣ, ਫੋਟੋਗ੍ਰਾਫੀ, ਕਾਰਟੂਨ, ਕਲੇਅ ਮਾਡਲਿੰਗ, ਰੰਗੋਲੀ ਆਇਟਮਾਂ ਤੋਂ ਇਲਾਵਾ ਲੋਕ ਕਲਾਵਾਂ ਕਢਾਈ ਤੇ ਪੱਖੀ ਲਗਾਉਣ ਦੀ ਪੇਸ਼ਕਾਰੀ ਕੀਤੀ।ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਐਨ.ਆਰ.ਆਈ. ਸ੍ਰੀਮਤੀ ਹਰਮਿੰਦਰ ਕੌਰ ਅਤੇ ਸ੍ਰੀਮਤੀ ਰੁਪਿੰਦਰ ਕੌਰ ਕੈਲੀਫੋਰਨੀਆ ਤੋਂ ਉਚੇਜੇ ਤੌਰ ਸ਼ਿਰਕਤ ਕੀਤੀ। ਇਸ ਮੌਕੇ ਮਨੋਜਪੁਰੀ ਬਬਲਾ, ਪ੍ਰਿੰਸੀਪਲ ਸਹੀਦ ਭਗਤ ਸਿੰਘ ਸਕੂਲ, ਮਨਪ੍ਰੀਤ ਸਿੰਘ ਖਰੌੜ, ਬਲਹਾਰ ਸਿੰਘ ਅਤੇ ਸੁਰਿੰਦਰ ਸਿੰਘ ਪਟਵਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ ।