5 Dariya News

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਆਪਣੇ ਹਥਿਆਰ ਥਾਣਿਆਂ ਵਿੱਚ ਜਮਾਂ ਕਰਾਉਣ - ਓਪਿੰਦਰਜੀਤ ਸਿੰਘ ਘੁੰਮਣ

ਚੋਣਾਂ ਨੂੰ ਅਮਨ-ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਬਟਾਲਾ ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ

5 Dariya News

ਬਟਾਲਾ 04-Sep-2018

ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਜ਼ਿਲਾ ਬਟਾਲਾ ਦੇ ਅਧੀਨ ਆਉਂਦੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਪਣੇ ਲਾਇਸੰਸੀ ਹਥਿਆਰ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਕੋਲ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮਾਂ ਕਰਾ ਦੇਣ। ਉਨਾਂ ਕਿਹਾ ਕਿ ਆਦਰਸ਼ ਚੋਣ ਜਾਬਤਾ ਲੱਗਾ ਹੋਣ ਕਾਰਨ ਅਤੇ ਚੋਣਾਂ ਨੂੰ ਅਮਨ-ਸ਼ਾਤੀ ਪੂਰਵਕ ਨੇਪਰੇ ਚਾੜਨ ਲਈ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਬਟਾਲਾ ਸ. ਘੁੰਮਣ ਨੇ ਸਪੱਸ਼ਟ ਕੀਤਾ ਕਿ ਲਾਇਸੰਸੀ ਅਸਲਾ ਹਰ ਇੱਕ ਲਈ ਜਮਾਂ ਕਰਾਉਣਾ ਲਾਜ਼ਮੀ ਹੈ ਅਤੇ ਇਸ ਕੰਮ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਹਥਿਆਰ ਜਮਾਂ ਕਰਾਉਣੇ ਲਾਜ਼ਮੀ ਹਨ। ਜ਼ਿਲਾ ਪੁਲਿਸ ਮੁਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਅਮਲ ਨੂੰ ਨਿਰਪੱਖਤਾ ਅਤੇ ਅਮਨਪੂਰਵਕ ਨੇਪਰੇ ਚਾੜਨ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।