5 Dariya News

ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗ੍ਰਿਤ ਕਰਨ ਲਈ ਵਿਲੱਖਣ ਮੁਹਿੰਮ ਦੀ ਸ਼ੁਰਆਤ-ਸੀਨੀਅਰ ਕਪਤਾਨ ਪੁਲੀਸ

ਵਰਲਡ ਕੈਂਸਰ ਕੇਅਰ ਅਤੇ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਸਾਝੇਂ ਤੌਰ 'ਤੇ ਪਿੰਡ ਡਾਲਾ ਵਿਖੇ ' ਤੰਦਰੁਸਤ ਪੰਜਾਬ, ਜੀਵੇ ਪੰਜਾਬ ' ਪ੍ਰੋਗਰਾਂਮ ਦਾ ਅਯੋਜਨ

5 Dariya News

ਮੋਗਾ 12-Sep-2018

ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗ੍ਰਿਤ ਕਰਨ ਲਈ ਵਰਲਡ ਕੈਂਸਰ ਕੇਅਰ ਅਤੇ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਸਾਝਾਂ ਉਪਰਾਲਾ ਕਰਦਿਆਂ ਇੱਕ ਵਿਲੱਖਣ ਮੁਹਿੰਮ ਦੀ ਸ਼ੁਰਆਤ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲੀਸ ਮੋਗਾ ਸ਼੍ਰੀ ਗੁਰਪ੍ਰੀਤ ਸਿੰਘ ਤੂਰ, ਆਈ.ਪੀ.ਐਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਆਰੰਭ ਕੀਤੀ ਗਈ ਇਸ ਜਾਗ੍ਰਤੀ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਪਿੰਡ ਡਾਲਾ ਵਿਖੇ ' ਤੰਦਰੁਸਤ ਪੰਜਾਬ, ਜੀਵੇ ਪੰਜਾਬ ' ਪ੍ਰੋਗਰਾਂਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਸ: ਗੁਰ੍ਰਪੀਤ ਸਿੰਘ ਤੂਰ ਨੇ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੁਕ ਕਰਨ ਲਈ ਵਰਲਡ ਕੈਂਸਰ ਕੇਅਰ ਦੇ ਬਾਨੀ ਸ਼੍ਰੀ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਇੱਕ ਵਿਸ਼ੇਸ਼ ਬੱਸ ਮੁਹੱਈਆ ਕਰਵਾਈ ਗਈ ਹੈ, ਜਿਸ ਰਾਹੀਂ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗ੍ਰਿਤੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਸ਼ਹ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਨਸ਼ਿਆਂ ਵਿਰੁੱਧ ਕੋਰੀ>ਗ੍ਰਾਫੀ ਅਤੇ ਨੁੱਕੜ ਨਾਟਕਾਂ ਦਾ ਪ੍ਰਬੰਧ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਸ: ਤੂਰ ਨੇ ਦੱਸਿਆ ਕਿ ਇਹ ਬੱਸ ਰੋਜਾਨਾ ਵੱਖ-ਵੱਖ ਚਾਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜ੍ਹਾਅ ਤਹਿਤ ਇੱਕ ਮਹੀਨੇ ਦੌਰਾਨ 100 ਤੋਂ ਵੱਧ ਪਿੰਡਾਂ ਨੂੰ ਕਵਰ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰਹਿਣ ਬਾਰੇ ਪ੍ਰੇਰਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾ ਦੱਸਿਆ ਕਿ ਇਸ ਮੁਹਿੰਮ ਦੌਰਾਨ ਨਾਮਵਰ ਸ਼ਖਸ਼ੀਅਤਾਂ ਵੱਲੋਂ ਲੋਕਾਂ ਦੇ ਰੂਬਰੂ ਹੋ ਕੇ ਨਸ਼ਿਆਂ ਵਿਰੁੱਧ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਅੱਜ ਇਸ ਮੁਹਿੰਮ ਦੇ ਪਹਿਲੇ ਦਿਨ ਡਾਲਾ, ਬੁੱਕਣਵਾਲਾ, ਬਾਘਾਪੁਰਾਣਾ ਅਤੇ ਮਾਣੂੰਕੇ ਪਿੰਡਾਂ ਦੇ ਲੋਕਾਂ ਨੂੰ ਇਸ ਵਿਸ਼ੇਸ਼ ਬੱਸ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।   

 ਸੀਨੀਅਰ ਕਪਤਾਨ ਪੁਲੀਸ ਮੋਗਾ ਨੇ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਸਮਾਜ ਵਿੱਚੋਂ ਨਸ਼ਿਆਂ ਦੀ ਸਪਲਾਈ ਲਾਈਨ ਰੋਕਣ ਲਈ ਪੁਲੀਸ ਪ੍ਰਸ਼ਾਸ਼ਨ ਦੀ ਸਹਾਇਤਾ ਕਰਨ ਅਤੇ ਨਸ਼ਿਆਂ ਵਿਰੁੱਧ ਅਰੰਭੀਂ ਜੱਦੋ-ਜਹਿਦ ਵਿੱਚ ਹਿੱਸਾ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਸੱਭਿਆਚਾਰਕ ਵਿਰਸੇ, ਕਲਾ, ਸਾਹਿਤਕ ਕਿਤਾਬਾਂ ਤੇ ਖੇਡਾਂ ਨਾਲ ਜੁੜਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਓਟ ਸੈਟਰਾਂ ਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਨੌਜਵਾਨਾਂ ਵਿੱਚ ਜਾਗ੍ਰਿਤੀ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਮੂਹ ਨਗਰ ਪੰਚਾਇਤਾਂ, ਸਾਹਿਤਕ ਸਭਾਵਾਂ, ਖੇਡ ਕਲੱਬਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਸੇਵਾ ਮੁਕਤ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਨਸ਼ਿਆਂ ਦੇ ਮੁਕੰਮਲ ਖਾਤਮੇਂ ਲਈ ਅੱਗੇ ਆਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਆਪਸੀ ਧੜੇਬੰਦੀ ਤੋ ਉੱਪਰ ਉੱਠ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ  ਕਰਨ ਅਤੇ ਵਿਆਹਾਂ ਆਦਿ ਸਮਾਗਮਾਂ 'ਤੇ ਫ਼ਜੂਲ ਖਰਚੀ ਘੱਟ ਕਰਨ ਦੀ ਵੀ ਅਪੀਲ ਕੀਤੀ।ਇਸ ਮੌਕੇ ਸ੍ਰੀ ਕੁਲਵੰਤ ਸਿੰਘ ਧਾਲੀਵਾਲ ਨੇ ਗੁਰੂਆਂ ਪੀਰਾਂ ਅਤੇ ਪੰਜ ਦਰਿਆਵਾਂ ਦੀ ਧਰਤੀ 'ਤੇ ਨਸ਼ਿਆਂ ਦੇ ਵਗ ਰਹੇ ਦਰਿਆ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮਾਜ ਵਿੱਚੋ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੱਤਾ।  ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਣ ਅਨੇਕਾਂ ਰੋਗ ਪੈਦਾ ਹੁੰਦੇ ਹਨ ਇਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਤਿਆਗ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦੀ ਲੋੜ ਹੈ।ਇਸ ਮੌਕੇ ਉਨ੍ਹਾਂ ਨਸ਼ਾ ਵਿਰੋਧੀ ਜਾਗਰੂਕਤਾ ਵੈਨ ਨੂੰ ਵੀ ਰਿਬਨ ਕੱਟ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋ ਇਲਾਵਾ ਦਵਿੰਦਰਪਾਲ ਸਿੰਘ ਰਿੰਪੀ, ਮੈਡਮ ਸ਼ਾਲਿਨੀ, ਡੀ.ਐਸ.ਪੀ. ਅਜੇ ਰਾਜ ਸਿੰਘ, ਮੈਡਮ ਹਰਜੀਤ ਕੌਰ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਆਦਿ ਹਾਜ਼ਰ ਸਨ।