5 Dariya News

ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ਼ : 8 ਗ੍ਰਿਫਤਾਰ

480 ਬੋਤਲਾਂ ਸ਼ਰਾਬ ਸਮੇਤ ਇੱਕ ਕਾਰ ਤੇ ਦੋ ਮੋਟਰਸਾਈਕਲਾਂ ਬਰਾਮਦ

5 Dariya News

ਮਾਨਸਾ 12-Sep-2018

ਐਸ.ਐਸ.ਪੀ. ਮਾਨਸਾ  ਮਨਧੀਰ ਸਿੰਘ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ    ਥਾਣਾ ਬੋਹਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਅੱਜ ਪਿੰਡ ਉਡਤ ਸੈਦੇਵਾਲਾ ਵਿਖੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਆਕਤੀਅ ਬੰਟੀ ਸਿੰਘ ਤੇ ਹਮੀਰਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 4 ਡੱਬੇ (48 ਬੋਤਲਾ) ਸ਼ਰਾਬ ਠੇਕਾ ਦੇਸ਼ੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ। ਇਸੇ ਦੌਰਾਨ ਇੱਕ ਕਾਰ ਜਿਸ ਵਿੱਚ ਦੋ ਵਿਅਕਤੀ ਪਰਮਜੀਤ ਸਿੰਘ ਪੰਮੀ ਵਾਸੀ ਅਹਿਮਦਪੁਰ ਤੇ ਗੁਰਪਿਆਰ ਸਿੰਘ ਉਰਫ ਜੱਗੀ ਵਾਸੀ ਸਲੇਮਗੜ (ਮੂਣਕ) ਨੂੰ ਕਾਬੂ ਕਰਕੇ ਇਹਨਾਂ ਪਾਸੋ 10 ਡੱਬੇ (120 ਬੋਤਲਾ) ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀਆ। ਉਨ੍ਹਾਂ ਦੱਸਿਆ ਕਿ ਇਸ ਤਰਾਂ ਚਾਰੇ ਕਥਿੱਤ ਦੋਸੀਆਂ ਪਾਸੋ ਕੁੱਲ 14 ਡੱਬੇ (ਕੁੱਲ 168 ਬੋਤਲਾਂ) ਸ਼ਰਾਬ ਠੇਕਾ ਦੇਸੀ ਬਰਾਮਦ ਹੋਣ ਤੇ ਇਹਨਾਂ ਚਾਰੇ ਕਥਿੱਤ ਦੋਸ਼ੀਆਂ ਵਿਰੁੱਧ ਮੁਕੱਦਮਾ ਥਾਣਾ ਬੋਹਾ ਵਿਖੇ ਦਰਜ ਕਰਵਾ ਕੇ ਮੋਟਰਸਾਈਕਲ ਅਤੇ ਅਲਟੋ ਕਾਰ ਨੂੰ ਕਬਜੇ ਵਿਚ ਲਿਆ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬੋਹਾ ਦੇ ਹੀ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਰੇਡ ਕਰਨ ਤੇ ਜਗਜੀਤ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 48 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ ਗਈਆ ਜਿਸ ਖਿਲਾਫ਼ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਥਾਣਾ ਬਰੇਟਾ ਦੇ ਸਹਾਇਕ ਥਾਣੇਦਾਰ ਮੱਖਣ ਸਿੰਘ ਸਮੇਤ ਪੁਲਿਸ ਪਾਰਟੀ  ਵੱਲੋਂ ਮੋਟਰਸਾਈਕਲ ਸਵਾਰ ਕਰਮਜੀਤ ਸਿੰਘ ਵਾਸੀ ਸਿਰਸੀਵਾਲਾ ਨੂੰ ਕਾਬੂ ਕਰਕੇ ਉਸ ਪਾਸੋ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ ਗਈਆ। ਜਿਸਦੇ ਵਿਰੁੱਧ ਮੁਕੱਦਮਾ ਥਾਣਾ ਬਰੇਟਾ ਵਿਖੇ ਦਰਜ਼ ਕਰਵਾ ਕੇ ਬਿਨਾਂ ਨੰਬਰ ਦਾ ਪਲਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲਿਆ ਗਿਆ ਹੈ।ਥਾਣਾ ਸਦਰ ਮਾਨਸਾ ਦੇ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ਵੱਲੋ ਕੇਵਲ ਸਿੰਘ ਅਤੇ ਕੁਲਦੀਪ ਸਿੰਘ ਵਾਸੀ ਨੰਗਲ ਕਲਾਂ ਨੂੰ ਰੇਡ ਦੌਰਾਨ ਕਾਬੂ ਕਰਕੇ ਉਨ੍ਹਾਂ ਕੋਲੋਂ 19 ਡੱਬੇ (ਕੁੱਲ 228 ਬੋਤਲਾ) ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ ਗਈਆ ਹਨ। ਉਨ੍ਹਾਂ ਖਿਲਾਫ਼ ਮੁਕੱਦਮਾ ਥਾਣਾ ਸਦਰ ਮਾਨਸਾ ਵਿਖੇ ਦਰਜ਼ ਕਰਵਾਇਆ ਗਿਆ ਹੈ। ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ  ਮਾਨਸਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਰੋਜ਼ਾਨਾਂ ਹੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਜਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।