5 Dariya News

ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਕਰਵਾਇਆ ਗਿਆ ਜਾਗਰੂਕਤਾ ਸਮਾਗਮ

5 Dariya News

ਬਰਨਾਲਾ 17-Sep-2018

ਤੰਬਾਕੂ ਕੰਟਰੋਲ ਸੈੱਲ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਜੁਗਲ ਕਿਸ਼ੋਰ ਦੀ ਅਗਵਾਈ ਹੇਠ ਜ਼ਿਲਾ ਤੰਬਾਕੂ ਕੰਟਰੋਲ ਸੈੱਲ ਬਰਨਾਲਾ ਵੱਲੋਂ ਸਥਾਨਕ ਐਸ. ਡੀ. ਕਾਲਜ ਬਰਨਾਲਾ ਵਿਖੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਾਗਰੂਕਤਾ ਸਮਾਗਮ ਦੌਰਾਨ ਚਿੱਤਰਕਾਰੀ ਮੁਕਾਬਲੇ, ਭੰਡਾਂ ਦਾ ਪ੍ਰੋਗਰਾਮ ਅਤੇ ਲੋਕ ਭਲਾਈ ਰੰਗ ਮੰਚ ਠੀਕਰੀਵਾਲ ਯਾਦਵਿੰਦਰ ਸਿੰਘ ਦੀ ਟੀਮ ਵੱਲੋ ਤੰਬਾਕੂ ਵਿਰੋਧੀ ਸੰਦੇਸ਼ ਦਿੰਦਾ ਨਾਟਕ ਵੀ ਖੇਡਿਆ ਗਿਆ। ਇਸ ਸਮਾਗਮ ਵਿਚ ਡਾ. ਨਵਜੋਤ ਭੁੱਲਰ ਨੋਡਲ ਅਫਸਰ ਜ਼ਿਲਾ ਤੰਬਾਕੂ ਕੰਟਰੋਲ ਸੈੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਨਵਜੋਤ ਸਿੰਘ ਭੁੱਲਰ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਫ-ਸੁਥਰਾ ਜੀਵਨ ਜਿਉਣ ਦੀ ਪ੍ਰੇਰਨਾ ਦਿੱਤੀ। ਹੈਲਥ ਇੰਸਪੈਕਟਰ ਵਿਨੋਦ ਕੁਮਾਰ, ਮਨਦੀਪ ਕੁਮਾਰ ਮ.ਪ.ਹ.ਵ. ਅਤੇ ਸਿਹਤ ਵਿਭਾਗ ਦੀ ਟੀਮ ਨੇ ਵੀ ਇਸ ਜਾਗਰੂਕਤਾ ਸਮਾਗਮ 'ਚ ਸ਼ਮੂਲੀਅਤ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਕੁਮਾਰ ਗਰਗ ਨੇ ਵਿਦਿਆਰਥੀਆ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆ ਵਿਚ ਭਾਗ ਲੈਣ ਲਈ ਪ੍ਰੇਰਿਆ।