5 Dariya News

ਨਗਰ ਨਿਗਮ ਵਲੋਂ ਵਿੰਡੀ ਸਫਾਈ ਮੁਹਿੰਮ ਵਿਚ ਸ਼ਹਿਰ ਨਿਵਾਸੀ ਆਪਣਾ ਯੋਗਦਾਨ ਪਾਉਣ : ਭੁਪਿੰਦਰ ਪਾਲ ਸਿੰਘ

ਸ਼ਹਿਰ ਨਿਵਾਸੀਆਂ ਨੂੰ ਕੂੜੇ ਦੀ ਸੈਗਰੀਗੇਸ਼ਨ ਅਤੇ ਕੂੜੇ ਨੂੰ ਕੂੜਾਦਾਨ ਵਿਚ ਪਾਉਣ ਸਬੰਧੀ ਜਾਗਰੂਕ ਕੀਤਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) 17-Sep-2018

ਨਗਰ ਨਿਗਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਦੀ ਵਿੰਡੀ ਗਈ ਸਫਾਈ ਮੁਹਿੰਮ ਵਿਚ ਸ਼ਹਿਰ ਨਿਵਾਸੀ ਆਪਣਾ-ਆਪਣਾ ਯੋਗਦਾਨ ਪਾਉਣ ਤਾਂ ਜੋ ਸ਼ਹਿਰ ਨੂੰ ਸਫਾਈ ਪੱਖੋਂ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਭੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਵਾਰਡ ਵਿਚ ਯੋਜਨਬੱਧ ਤਰੀਕੇ ਨਾਲ ਸਫਾਈ ਮੁਹਿੰਮ ਵਿੰਡੀ ਗਈ ਹੈ। ਨਗਰ ਨਿਗਮ ਦੀ ਟੀਮ ਵਲੋਂ ਅੱਜ ਨਗਰ ਨਿਗਮ ਅਧੀਨ ਪੈਂਦੇ ਪਿੰਡ ਮਦਨਪੁਰ ਵਿਖੇ ਪਿੰਡ ਵਾਸੀਆਂ ਨੂੰ ਕੂੜੇ ਦੀ ਸੈਗਰੀਗੇਸ਼ਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਾਤਾਵਰਨ ਦੀ ਸਵੱਛਤਾ ਲਈ ਬੂਟੇ ਵੀ ਲਗਾਏ ਗਏ।ਨਗਰ ਨਿਗਮ ਦੀ ਟੀਮ ਵਲੋਂ ਲੋਕਾਂ ਨੂੰ ਕੂੜੇ ਦੀ ਸੈਗਰੀਗੇਸ਼ਨ ਅਤੇ ਕੂੜੇ ਨੂੰ ਕੂੜਾਦਾਨ ਵਿਚ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਨਗਰ ਨਿਗਮઠઠਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।