ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਲਾਰਿਆ ਪੈਲੇਸ ਸਹੌੜਾ ਰੋਡ ਤਾਰਾਗੜ ਵਿਖੇ ਕਿਸਾਨ ਮੇਲਾ 25 ਸਤੰਬਰ ਨੂੰ
ਖੇਤੀਬਾੜੀ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਅਤੇ ਨਿੱਜੀ ਅਦਾਰਿਆ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆ ਜਾਣਗੀਆਂ
5 Dariya News
ਪਠਾਨਕੋਟ 24-Sep-2018
“ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਤਾਰਾਗੜ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਸਲਾਰੀਆ ਪੈਲੇਸ ਸਹੌੜਾ ਰੋਡ ਤੇ ਲਗਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਡਾ.ਹਰਿੰਦਰ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 25 ਸਤੰਬਰ 2018 ਦਿਨ ਮੰਗਲਵਾਰ ਨੂੰ ਦਾਣਾ ਮੰਡੀ ਦੀ ਬਜਾਏ ਹੁਣ ਸਲਾਰੀਆ ਪੈਲੇਸ ਸਹੌੜਾ ਰੋਡ ਪਿੰਡ ਤਾਰਾਗੜ ਬਲਾਕ ਨਰੋਟ ਜੈਮਲ ਵਿਖੇ ਲਗਾਇਆ ਜਾਵੇਗਾ।ਉਨਾਂ ਕਿਹਾ ਕਿ ਇਸ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਸ਼੍ਰੀ ਜੋਗਿੰਦਰ ਪਾਲ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਜੀ ਕਰਨਗੇ।ਉਨਾਂ ਦੱਸਿਆ ਕਿ ਸੰਯੁਕਤ ਨਿਰਦੇਸ਼ਕ(ਨਕਦੀ ਫਸਲਾਂ) ਡਾ. ਪਰਮਿੰਦਰ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਡਾ. ਅਮਰੀਕ ਸਿੰਘ, ਡਾ.ਪ੍ਰਿਤਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ, ਡਾ. ਮਨਦੀਪ ਕੌਰ, ਡਾ. ਪ੍ਰਿਅੰਕਾ ,ਸ੍ਰੀ ਸੁਭਾਸ਼ ਚੰਦਰ,ਗੁਰਦਿੱਤ ਸਿੰਘ ਸ੍ਰੀ ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਮੂਹ ਸਟਾਫ ,ਅਗਾਂਹਵਧੂ ਕਿਸਾਨ ਸੁਦਰਸ਼ਨ ਸਮੇਤ ਆੜਤੀ ਹਾਜ਼ਰ ਸਨ।
ਉਨਾਂ ਦੱਸਿਆਂ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ,ਬਾਗਬਾਨੀ,ਪਸ਼ੂਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ “ਪਰਾਲੀ ਸਾੜ ਪ੍ਰਦੂਸ਼ਿਤ,ਨਾਂ ਕਰੀਏ ਪੰਜਾਬ ਨੂੰ,ਖਾਦਾਂ ਤੇ ਕੀਟਨਾਸ਼ਕਾਂ ਦੇ ਠੀਕ, ਰੱਖੀਏ ਹਿਸਾਬ ਨੂੰ”ਹੋਵੇਗਾ।ਉਨਾਂ ਦੱਸਿਆ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਣਕ ਅਤੇ ਹੋਰ ਫਸਲਾਂ ਦਾ ਬੀਜ ਵੀ ਦਿੱਤਾ ਜਾਵੇਗਾ।ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।