ਜਗਮੋਹਨ ਸਿੰਘ ਕੰਗ ਦੀ ਸੁਚੱਜੀ ਅਗਵਾਈ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਪ੍ਰਾਪਤ ਕੀਤੀ ਹੂੰਝਾ ਫੇਰ ਜਿੱਤ- ਡਾ. ਰਘੁਬੀਰ ਸਿੰਘ ਬੰਗੜ
5 Dariya News
ਖਰੜ 26-Sep-2018
ਹਾਲ ਵਿੱਚ ਹੀ ਹੋਈਆ ਜਿਲ੍ਹਾ ਪੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਵਿੱਚ ਵਿਧਾਨ ਸਭਾ ਹਲਕਾ ਖਰੜ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ ਅਤੇ ਲੋਕਾਂ ਨੇ ਸ੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਪਾਰਟੀਆਂ ਨੂੰ ਮੁੱਢ ਤੋਂ ਹੀ ਨਾਕਾਰ ਦਿੱਤਾ ਹੈ। ਇਸ ਸੰਬੰਧੀ ਬਲਾਕ ਯੂਥ ਕਾਂਗਰਸ ਦੇ ਉਪ-ਪ੍ਰਧਾਨ ਰਘੁਬੀਰ ਸਿੰਘ ਬੰਗੜ ਨੇ ਗੱਲਬਾਤ ਦੌਰਾਨ ਦੱਸਿਆਂ ਕਿ ਕਾਂਗਰਸ ਪਾਰਟੀ ਨੇ 20 ਸੀਟਾ ਉਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ ਜਿਸ ਦਾ ਸਿਹਰਾ ਕਾਫੀ ਹੱਦ ਤੱਕ ਜਗਮੋਹਨ ਸਿੰਘ ਕੰਗ ਨੂੰ ਜਾਂਦਾ ਹੈ ਜਿਨ੍ਹਾਂ ਵੱਲੋਂ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਇਹ ਵਿਸ਼ਵਾਸ਼ ਦੁਆਇਆ ਗਿਆ ਕਾਂਗਰਸ ਪਾਰਟੀ ਵੱਲੋਂ ਜੋ ਨੀਤੀਆਂ ਬਣਾਈਆ ਜਾ ਰਹੀਆਂ ਹਨ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਬੰਗੜ ਵੱਲੋਂ ਜਗਮੋਹਨ ਸਿੰਘ ਕੰਗ ਦੇ ਸਪੁੱਤਰ ਯਾਦਵਿੰਦਰ ਸਿੰਘ ਕੰਗ ਨੂੰ ਮਿਲਕੇ ਜਿੱਤ ਦੀ ਵਧਾਈ ਦਿੱਤੀ ਗਈ । ਇਸ ਮੌਕੇ ਉਨ੍ਹਾਂ ਨਾਲ ਲਾਡੀ ਚੱਕਲ ਜਨਰਲ ਸੈਕਟਰੀ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ, ਡਾਡੂ ਪ੍ਰਧਾਨ ਐਸ.ਸੀ ਸੈਲ ਖਰੜ, ਗੁਰਪ੍ਰੀਤ ਸਿੰਘ ਪ੍ਰਧਾਨ ਸ਼ੋਸ਼ਲ ਮੀਡੀਆ ਸੈਲ ਖਰੜ।