ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਬਟਾਲਾ ਵਾਸੀਆਂ ਲਗਾਈ ਮੈਰਾਥਨ ਦੌੜ
ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ, ਸਕੂਲੀ ਵਿਦਿਆਰਥੀਆਂ, ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ
5 Dariya News
ਬਟਾਲਾ 02-Oct-2018
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 150 ਸਾਲਾ ਜਨਮ ਦਿਨ ਨੂੰ ਸਮਰਪਿਤ ਅੱਜ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਵਿੱਚ ਮੈਰਾਥਨ ਦੌੜ ‘ਰਨ ਫਾਰ ਪੀਸ’ ਦਾ ਆਯੋਜਿਨ ਕੀਤਾ ਗਿਆ। ਅੱਜ ਸਵੇਰੇ 6:30 ਵਜੇ ਸ਼ੁਰੂ ਹੋਈ ਮੈਰਾਥਨ ਦੌੜ ਨੂੰ ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਮੈਰਾਥਨ ਦੌੜ ਵਿੱਚ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਤਹਿਸੀਲਦਾਰ ਸ੍ਰੀ ਅਰਵਿੰਦਰ ਸਲਵਾਨ, ਐਕਸੀਅਨ ਰਮੇਸ਼ ਸਰੰਗਲ, ਪੰਜਾਬ ਹੋਮਗਾਰਡ ਦੇ ਸਟਾਫ਼ ਇੰਚਾਰਜ ਮਨਪ੍ਰੀਤ ਸਿੰਘ, ਲੈਕਚਰਾਰ ਜਸਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਅਧਿਆਪਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਜਿਨਾ ਵਿੱਚ ਹਰਮਨ ਗੁਰਾਇਆ, ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ, ਜਤਿੰਦਰ ਕੱਦ, ਗੁਰਮੀਤ ਸਿੰਘ ਬੱਲਪੁਰੀਆਂ, ਸਿਵਲ ਡਿਫੈਂਸ ਦੇ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਮੈਰਾਥਨ ਦੌੜ ਵਿੱਚ ਭਾਗ ਲਿਆ। ਬੀ.ਡੀ.ਪੀ.ਓ. ਦਫ਼ਤਰ ਤੋਂ ਸ਼ੁਰੂ ਹੋਈ ਇਹ ਦੌੜ ਗੁਰਦਾਸਪੁਰ ਰੋਡ, ਕਾਹਨੂੰਵਾਨ ਚੌਂਕ, ਸ਼ਾਸਤਰੀ ਨਗਰ, ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ, ਬੱਸ ਸਟੈਂਡ, ਨਗਰ ਕੌਂਸਲ ਦਫ਼ਤਰ ਰਾਹੀਂ ਹੁੰਦੀ ਹੋਈ ਵਾਪਸ ਬੀ.ਡੀ.ਪੀ.ਓ ਦਫ਼ਤਰ ਵਿਖੇ ਸਮਾਪਤ ਹੋਈ। ਇਸ ਮੈਰਾਥਨ ਦੌੜ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਲੜਕੀਆਂ ਅਤੇ ਬੱਚਿਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਬਟਾਲਾ ਵਾਸੀਆਂ ਨੇ ਇਸ ਦੌੜ ਰਾਹੀਂ ਲੋਕਾਂ ਨੂੰ ਅਮਨ ਸ਼ਾਂਤੀ ਦਾ ਪੈਗਾਮ ਦੇਣ ਦੇ ਨਾਲ ਤੰਦਰੁਸਤ ਪੰਜਾਬ ਦਾ ਸੁਨੇਹਾ ਵੀ ਦਿੱਤਾ।ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਇਸ ਮੈਰਾਥਨ ਦੌੜ ਵਿੱਚ ਭਾਗ ਲੈਣ ਲਈ ਬਟਾਲਾ ਵਾਸੀਆਂ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਮੈਰਾਥਨ ਦੌੜ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਸੇਂਟ ਫਰਾਂਸਿਸ ਸਕੂਲ, ਡੀ.ਏ.ਵੀ ਸੈਨਟਰੀ ਸਕੂਲ, ਸਰਕਾਰੀ ਸਕੂਲ ਕਿਲਾ ਟੇਕ ਸਿੰਘ, ਸਰਕਾਰੀ ਪਾਲੀਟੈਕਨਿਕ ਕਾਲਜ ਬਟਾਲਾ, ਐੱਡ.ਸੀ. ਵਰਮਾ ਸਕੂਲ, ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ, ਸਰਾਕਰੀ ਸਕੂਲ ਗਾਂਧੀ ਕੈਂਪ, ਕੰਨਿਆ ਸਕੂਲ ਧਰਮਪੁਰਾ ਕਲੋਨੀ, ਆਰ.ਡੀ. ਖੋਸਲਾ ਸਕੂਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਪੂਰੇ ਉਤਸ਼ਾਹ ਨਾਲ ਭਾਗ ਲਿਆ।