ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮઠਅਧੀਨ ਕੁਸਟ ਰੋਗ ਸਬੰਧੀ ਜਾਗਰੂਕਤਾ ਰੈਲੀ
5 Dariya News
ਰੂਪਨਗਰ 05-Oct-2018
ਅੱਜ ਵਾਈਸ ਚੇਅਰਮੈਨ-ਕਮ-ਸਿਵਲ ਸਰਜਨ, ਜ਼ਿਲਾ ਹੈਲਥ ਸੁਸਾਇਟੀ-NLEP ਡਾ. ਹਰਿੰਦਰ ਕੌਰઠਸਿਵਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਅਧੀਨ ਸਿਵਲ ਹਸਪਤਾਲ, ਰੂਪਨਗਰઠ ਵਿਖੇઠਗੋਰਮਿੰਟ ਇੰਸਟੀਚਿਊਟ ਆਫ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸਜ਼, ਰੂਪਨਗਰ ਦੀਆਂ ਵਿਦਿਆਥਾਰਣਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕੁਸ਼ਟ ਰੋਗ ਸਬੰਧੀ ਜਾਗਰੂਤਕਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਅਵਤਾਰ ਸਿੰਘ ਜਿਲ੍ਹਾ ਸਿਹਤ ਅਫਸਰ ਨੇ ਹਰੀ ਝੰਡੀ ਦੇ ਕੇ ਸਿਵਲ ਹਸਪਤਾਲ ਰੂਪਨਗਰ ਤੋ ਰਵਾਨਾ ਕੀਤਾ ਗਿਆ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਸਿਵਲ ਹਸਪਤਾਲ ਰੂਪਨਗਰ ਵਿਖੇ ਆ ਕੇ ਖਤਮ ਕੀਤੀ ਗਈ। ਇਸ ਮੌਕੇ ਤੇ ਡਾ ਕਮਲਦੀਪ ਕੌਰ ਜਿਲ੍ਹਾ ਲੈਪਰੋਸੀ ਅਫਸਰ ਰੂਪਨਗਰ ਵੱਲੋ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੁਸ਼ਟ ਰੋਗ ਮਾਈਕੋਬੈਕਟੀਰੀਅਮ ਲੈਪਰਾ ਨਾਂ ਦੇ ਜੀਵਾਣੂ ਰਾਂਹੀ ਇਕ ਮਰੀਜ਼ ਤੋਂ ਦੂਜੇ ਮਰੀਜ਼ ਵਿੱਚ ਫੈਲਦਾ ਹੈ।ਪੁਰਾਣੀਆਂ ਧਾਰਨਾਵਾਂ ਦਾ ਖੰਡਨ ਕਰਦਿਆਂ ਡਾ. ਕਮਲਦੀਪ ਨੇ ਦੱਸਿਆ ਕਿ ਇਹ ਰੋਗ ਸਭ ਤੋਂ ਘੱਟ ਫੈਲਣ ਵਾਲਾ ਰੋਗ ਹੈ ਅਤੇ ਕਿਸੇ ਪਾਪ ਦਾ ਫਲ ਨਹੀਂ ਹੈ।ਐਮ.ਡੀ.ਟੀ ਰਾਂਹੀ
ਇਸ ਬਿਮਾਰੀ ਦਾ ਇਲਾਜ਼ 100 ਪ੍ਰਤੀਸ਼ਤ ਹੋ ਜਾਂਦਾ ਹੈ। ਜੇਕਰ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ ਤੇ ਗਰਮ , ਠੰਡੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ, ਅਜਿਹੇ ਲੱਛਣ ਹੋਣ ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਚੈਕਅੱਪ ਕਰਵਾਇਆ ਜਾਵੇ ਤਾਂ ਜ਼ੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਇਸ ਰੋਗ ਤੋ ਹੋਣ ਵਾਲੀ ਕਰੂਪਤਾ (ਅੰਗਹੀਣਤਾ) ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਰੋਗ ਸਬੰਧੀ ਸਰਕਾਰ ਵੱਲੋ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਦੀਆਂ ਹਨ ਜ਼ੋ ਕਿ ਸਾਰੇ ਸਿਹਤ ਕੇਂਦਰਾ ਵਿਚ ਉਪਲੱਬਧ ਹਨ ।ਰੈਲੀ ਦਾ ਮੁੱਖ ਮੰਤਵ ਕੁਸ਼ਟ ਰੋਗ (ਕੋਹੜ) ਨੂੰ ਜੜੋਂ ਖਤਮ ਕਰਨ ਲਈ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਛੁਪੇ ਹੋਏ ਕੁਸ਼ਟ ਰੋਗ ਸਬੰਧੀ ਕੇਸ ਲੱਭੇ ਜਾ ਸਕਣ। ਇਸ ਮੌਕੇ ਡਿਪਟੀ ਮਾਸ-ਮੀਡੀਆ ਅਫਸਰ ਰਾਜ ਰਾਣੀ, ਸੁਖਜੀਤ ਕੰਬੋਜ ਜਿਲ੍ਹਾ ਬੀ.ਸੀ.ਸੀ. ਫੈਸੀਲਿਟੇਟਰ, ਪਰਮਜੀਤ ਕੌਰ ਐਨ.ਐਮ.ਐਸ. ਅਤੇ ਨਰਸਿੰਗ ਇੰਸਟੀਚਿਊਟ ਦੀਆਂ ਟਿਊਟਰ ਆਦਿ ਮੌਜੂਦ ਸਨ।