5 Dariya News

64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਡਾਜ਼ਬਾਲ ਦੇ ਵਿਚ ਮੋਹਾਲੀ ਜ਼ਿਲ੍ਹੇ ਨੇ ਜਲ਼ੰਧਰ ਨੂੰ ਹਰਾ ਕੇ ਚੈਂਪੀਅਨਸ਼ਿਪ ਤੇ ਕੀਤਾ ਕਬਜ਼ਾ

10 ਜ਼ਿਲ੍ਹਿਆਂઠਦੀਆਂ 100 ਖਿਡਾਰਨਾਂ ਨੇ ਲਿਆ ਹਿੱਸਾ, ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਮੁਕਾਬਲੇ

5 Dariya News

ਐਸ.ਏ.ਐਸ. ਨਗਰ (ਮੁਹਾਲੀ) 09-Oct-2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਵਿਖੇ ਲੜਕੀਆਂ ਦੇ ਦੋ-ਰੋਜ਼ਾ ਡਾਜ਼ਬਾਲ ਮੁਕਾਬਲੇ ਸ਼ਾਨੋ ਸ਼ੋਕਤ ਨਾਲ ਸਮਾਪਤ ਹੋਏ। ਮੁਕਾਬਲਿਆਂ ਦੇ  ਦੂਜੇ ਦਿਨ ਫਾਇਨਲ ਮੁਕਾਬਲੇ ਵਿਚ ਮੋਹਾਲੀ) ਨੇ ਜਲੰਧਰ ਨੂੰ ਬੜੇ ਜਬਰਦਸਤ ਮੁਕਾਬਲੇ ਤੋਂ ਬਾਅਦ ਜਿੱਤ ਹਾਸਿਲ ਕੀਤੀ ਅਤੇ ਟਰਾਫੀ ਤੇ ਕਬਜ਼ਾ ਕੀਤਾ। ਇਸ ਤੋਂ ਪਹਿਲਾਂ ਲੜਕੀਆਂ ਦੇ ਸੈਮੀਫਾਇਨਲ ਮੁਕਾਬਲੇ ਵਿਚ ਜਲੰਧਰ ਨੇ ਸੰਗਰੂਰ ਨੂੰ ਹਰਾਇਆ ਅਤੇ ਐਸ.ਏ.ਐਸ. ਨਗਰ (ਮੋਹਾਲੀ) ਨੇ ਲੁਧਿਆਣਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ।ઠ ਐਸ.ਏ.ਐਸ. ਨਗਰ  ਨੇ ਪਹਿਲਾ ਜਲੰਧਰ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਅਤੇ ਲੁਧਿਆਣੇ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਮੇਟੀ ਦੇ ਸਕੱਤਰ ਸ੍ਰੀ ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਇਸ ਟੂਰਨਾਮੈਂਟ ਨੂੰ ਨੇਪਰੇ ਚਾੜ੍ਹਨ ਵਿੱਚ ਅਮਨਦੀਪઠ ਸਿੰਘ ਜਲੰਧਰ, ਪਰਦੀਪ ਕੁਮਾਰ, ਨਵਦੀਪ ਚੌਧਰੀ, ਅਮਨਦੀਪ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਏ.ਈ.ਓ. ਜਸਵਿੰਦਰ ਕੌਰ, ਸ਼ਮਸ਼ੇਰ ਸਿੰਘ, ਪਲਵਿੰਦਰ ਕੌਰ, ਮਨਵਿੰਦਰ ਕੌਰ, ਕੁਲਜੀਤ ਕੌਰ, ਸਤਵਿੰਦਰ ਕੌਰ, ਇੰਦੂ ਤੀੜਾ (ਅਬਜਰਵਰ ਤੇ ਸਿਲੈਕਟਰ), ਰਾਜਵਿੰਦਰ ਕੌਰ, ਮਨਵਿੰਦਰ ਕੌਰ, ਸ਼ਰਨਜੀਤ ਕੌਰ, ਗੁਰਵਿੰਦਰ ਸਿੰਘ, ਨਵਰੀਨ ਕੰਗ, ਸੁਰਿੰਦਰ ਸਿੰਘ, ਜਸਬੀਰ ਕੌਰ ਅਤੇ ਅਨੂੰ ਓਬਰਾਏ ਵੱਧ-ਚੜ੍ਹ ਕੇ ਸਹਿਯੋਗ ਦਿੱਤਾ। ਇਸ ਟੂਰਨਾਮੈਂਟ ਵਿੱਚ 10 ਜਿਲ੍ਹਿਆਂ ਦੀਆਂ 100 ਖਿਡਾਰਨਾਂ ਨੇ ਹਿੱਸਾ ਲਿਆ।