5 Dariya News

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤੀਬਾੜੀ ਦੀ ਰਹਿੰਦ-ਖੂੰਹਦ ਪ੍ਰੰਬਧਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਕਾਲਜ ਦੇ ਵਿਦਿਆਰਥੀ ਪਰਾਲੀ ਨੂੰ ਨਾ ਜਲਾਉਣ ਸਬੰਧੀ ਅਹਿਮ ਰੋਲ ਅਦਾ ਕਰ ਸਕਦੇ ਹਨ

5 Dariya News

ਬਠਿੰਡਾ 09-Oct-2018

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨਾ ਜਲਾ ਕੇ ਉਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੇ.ਐਸ. ਬਰਾੜ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨੇ ਪਰਾਲੀ ਦੇ ਝੋਨੇ ਦੀ ਨਾੜ ਅਤੇ ਪਰਾਲੀ ਨੂੰ ਜਲਾਉਣ ਨਾਲ ਪੈਦਾ ਹੋਣ ਵਾਲੇ ਹਾਨੀਕਾਰਕ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਮਸ਼ੀਨਾਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਵਿਦਿਆਰਥੀਆਂ ਨਾਲ ਗਲਬਾਤ ਕਰਦਿਆਂ ਉਨਾਂ ਕਿਹਾ ਕਿ ਪਰਾਲੀ ਨੂੰ ਨਾ ਜਲਾਉਣ ਸਬੰਧੀ ਸੁਨੇਹਾ ਸਮਾਜ ਤੱਕ ਪਹੁੰਚਾਉਣ ਵਿੱਚ ਵਿਦਿਆਰਥੀ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡਾਂ ਵਿੱਚ ਵਸਦੇ ਕਿਸਾਨਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨ।ਡਾ. ਅਜਮੇਰ ਸਿੰਘ ਸਿੱਧੂ, ਡੀਨ ਕਾਲਜ ਆਫ਼ ਐਗਰੀਕਲਚਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਵੀ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਪਰਾਲੀ ਨਾ ਜਲਾਉਣ ਦੀ ਮੁਹਿੰਮ ਦਾ ਹਿੱਸਾ ਬਣ ਕੇ ਇਸ ਵਿਚ ਯੋਗਦਾਨ ਪਾਉਣ ਲਈ ਪੇ੍ਰਰਿਆ। ਡਾ. ਗੁਰਮੀਤ ਸਿੰਘ ਢਿੱਲੋਂ ਸਹਾਇਕ ਪੋ੍ਰਫੈਸਰ, ਪਸਾਰ ਸਿੱਖਿਆ ਕੇ.ਵੀ.ਕੇ. ਨੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਲਈ ਇਸਤੇਮਾਲ ਹੋਣ ਵਾਲੀਆਂ ਮਾਡਰਨ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਇਹ ਵੀ ਦੱਸਿਆ ਕਿ ਕਿਸ ਤਰਾਂ ਮਿੱਟੀ ਵਿਚ ਮੌਜੂਦ ਪੌਸ਼ਟਿਕ ਤੱਤ ਅਤੇ ਮਿੱਤਰ ਕੀੜੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਸੜ ਕੇ ਸੁਹਾਅ ਹੋ ਜਾਂਦੇ ਹਨ। ਸ਼੍ਰੀਮਤੀ ਜਸਵਿੰਦਰ ਕੌਰ ਬਰਾੜ, ਸਹਾਇਕ ਪੋ੍ਰਫੈਸਰ, ਹੋਮ ਸਾਇੰਸ ਵਿਭਾਗ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ, ਪ੍ਰਤੀਯੋਗਤਾਵਾਂ, ਨੁਕੜ ਨਾਟਕ ਆਦਿ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ। ਡਾ. ਅਮਰਦੀਪ ਕੌਰ ਨੇ ਫ਼ਲ ਸਬਜ਼ੀਆਂ ਘਰ ਵਿਚ ਲਗਾਉਣ ਸਬੰਧੀ ਜਾਣਕਾਰੀ ਦਿੱਤੀ ਅਤੇ ਮਸ਼ਰੂਮ ਦੀ ਖੇਤੀ ਵਿਚ ਪਰਾਲੀ ਦੀ ਮਹੱਤਤਾ ਬਾਰੇ ਲੋਕਾਂ ਨੂੰ ਦੱਸਿਆ। ਇਸ ਮੌਕੇ ਕੇ.ਵੀ.ਕੇ ਬਠਿੰਡਾ ਵਲੋਂ ਵਿਦਿਆਰਥੀਆਂ ਦੇ ਵੱਖ ਵੱਖ ਤਰੀਕੇ ਦੇ ਮੁਕਾਬਲੇ ਕਰਵਾਏ ਗਏ ਜਿਨਾਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਕੈਂਪਸ ਵਿਚ ਇਸ ਵਿਸ਼ੇ 'ਤੇ ਰੈਲੀ ਵੀ ਕੱਢੀ ਗਈ।