5 Dariya News

ਅਮਰੋਹਾ ਧਾਮ ਨੂੰ ਪੰਜਾਬ ਨਾਲ ਜੋੜਨ ਵਾਲੀ ਸੜਕ ਦਾ ਨਾਮ ਮਹਾਰਾਜਾ ਅਗਰਸੈਨ ਦੇ ਨਾਮ ਤੇ ਰੱਖਿਆ ਜਾਵੇਗਾ : ਵਿਜੇਇੰਦਰ ਸਿੰਗਲਾ

ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਸੰਗਰੂਰ 90% ਮਰੀਜ਼ਾਂ ਨੂੰ ਦੇ ਰਿਹਾ ਮੁਫ਼ਤ ਇਲਾਜ ਸੁਵਿਧਾਵਾਂ : ਵਿਜੇਇੰਦਰ ਸਿੰਗਲਾ

5 Dariya News

ਬਰਨਾਲਾ 14-Oct-2018

ਪੰਜਾਬ ਨੂੰ ਅਗਰੋਹਾ ਧਾਮ ਤੱਕ ਜੋੜਨ ਵਾਲੀ ਮੁੱਖ ਸੜਕ ਦਾ ਨਾਮ ਮਹਾਰਾਜਾ ਅਗਰਸੈਨ ਦੇ ਨਾਮ ਤੇ ਰੱਖ ਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਅਗਰਸੈਨ ਜੀ ਦੇ ਜੀਵਨ ਅਤੇ ਪ੍ਰਾਪਤੀਆਂ 'ਤੇ ਖੋਜ ਕਰਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੇਅਰ ਦੀ ਸਥਾਪਨਾ ਵੀ ਕੀਤੀ ਗਈ ਹੈ। ਉਹ ਅੱਜ ਬਰਨਾਲਾ ਵਿਖੇ ਮਹਾਰਾਜਾ ਅਗਰਸੈਨ ਜਯੰਤੀ ਸਬੰਧੀ ਸਥਾਨਕ ਅਗਰਸੈਨ ਭਵਨ ਅਤੇ ਸ਼ਾਂਤੀ ਹਾਲ 'ਚ ਕਰਵਾਏ ਜਾ ਰਹੇ ਸਮਾਗਮ 'ਚ ਹਿੱਸਾ ਲੈਣ ਲਈ ਵਿਸ਼ੇਸ਼ ਟੂਰ 'ਤੇ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵੀ ਹਾਜ਼ਰ ਸਨ। ਕਬੈਨਿਟ ਮੰਤਰੀ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ 'ਚ ਸਥਾਪਿਤ ਕੀਤੀ ਗਈ ਚੇਅਰ ਦੇਸ਼ ਦੀ ਪਹਿਲੀ ਅਜਿਹੀ ਚੇਅਰ ਹੈ ਜੋ ਮਹਾਰਾਜਾ ਅਗਰਸੈਨ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਖੋਜ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਜ ਭਲਾਈ ਦੇ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਗ੍ਰਾਂਟ ਵੀ ਮੰਨਜ਼ੂਰ ਕੀਤੀ ਗਈ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਵੀ ਵਚਨਬੱਧ ਹੈ ਅਤੇ ਇਸੇ ਤਹਿਤ ਸਿਵਲ ਹਸਪਤਾਲ ਸੰਗਰੂਰ ਵਿਖੇ ਸਥਾਪਤ ਕੈਂਸਰ ਹਸਪਤਾਲ ਕਈ ਜ਼ਿਲ੍ਹਿਆਂ ਅਤੇ ਰਾਜਾਂ ਦੇ ਲੋਕਾਂ ਲਈ ਵੀ ਲਾਹੇਵੰਦ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਆਉਣ ਵਾਲੇ 90 ਫੀਸਦੀ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਅਤੇ ਦਵਾਈਆਂ 'ਤੇ 66 ਫੀਸਦੀ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੇ ਮਰੀਜ਼ਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਤਹਿਤ ਡੇਢ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣ ਦੀ ਸੁਵਿਧਾ ਵੀ ਉਪਲਬੱਧ ਹੈ।ਪੀ.ਡਬਲਿਊ.ਡੀ. ਮੰਤਰੀ ਨੇ ਦੱਸਿਆ ਕਿ ਸੰਗਰੂਰ ਵਿਖੇ ਪੰਜਾਬ ਦਾ ਨੰਬਰ ਇੱਕ ਸਟੇਡੀਅਮ ਵਿਕਸਤ ਕੀਤਾ ਜਾ ਰਿਹਾ ਹੈ, ਤਾਂ ਜੋ ਮਾਲਵਾ ਖਿੱਤੇ 'ਚ ਖੇਡਾਂ ਦਾ ਪੱਧਰ ਹੋਰ ਉੱਚਾ ਚੁੱÎਕਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਜੀ.ਆਈ. ਦਾ ਆਊਟਰੀਚ ਸੈਂਟਰ ਵੀ ਘਾਬਦਾਂ ਵਿਖੇ ਸ਼ੁਰੂ ਹੋ ਗਿਆ ਹੈ ਅਤੇ ਆਮ ਲੋਕਾਂ ਨੇ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਏ.ਐਲ ਬਰਨਾਲਾ ਮੀਤ ਹੇਅਰ, ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ, ਐਸ.ਡੀ.ਐਮ. ਸ੍ਰੀ ਸੰਦੀਪ ਕੁਮਾਰ, ਐਸ.ਪੀ. ਸ੍ਰੀ ਸ਼ਰਨਜੀਤ ਸਿੰਘ, ਪੀ.ਸੀ.ਐਸ. ਸ੍ਰੀ ਹਿਮਾਂਸ਼ੂ ਗੁਪਤਾ, ਅਗਰਸੈਨ ਸਭਾ ਪੰਜਾਬ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਮੱਖਣ ਸ਼ਰਮਾ, ਜ਼ਿਲ੍ਹਾ ਮਹਿਲਾਂ ਕਾਂਗਰਸ ਪ੍ਰਧਾਨ ਸੁਖਜੀਤ ਕੌਰ ਸੁੱਖੀ ਅਤੇ ਬਹੁਤ ਸਾਰੇ ਹੋਰ ਪਤਵੰਤੇ ਸੱਜਣ ਮੌਜੂਦ ਸਨ।