5 Dariya News

ਟਰੈਫਿਕ ਲਾਈਟਾਂ ਲਗਾਉਣ ਦੇ ਕੰਮ ਦਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਉਦਘਾਟਨ

ਪੰਜਾਬ ਸਰਕਾਰ ਮੋਹਾਲੀ ਸ਼ਹਿਰ ਦੇ ਵਿਕਾਸ ਲਈ ਚੁੱਕ ਰਹੀ ਹੈ ਵਿਸ਼ੇਸ਼ ਕਦਮ, ਪਸ਼ੂ ਪਾਲਣ ਮੰਤਰੀ ਨੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਦੀ ਕੀਤੀ ਅਪੀਲ

5 Dariya News

ਐਸ.ਏ.ਐਸ. ਨਗਰ (ਮੁਹਾਲੀ) 14-Oct-2018

ਪੰਜਾਬ ਸਰਕਾਰ ਵੱਲੋਂ ਮੁਹਾਲੀ ਸ਼ਹਿਰ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵਧੇਰੇ ਵਾਧਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਨੇ ਫੇਜ਼-2 ਅਤੇ ਫੇਜ਼-4 ਸਾਹਮਣੇ ਮੁੱਖ ਰੋਡ 'ਤੇ ਟਰੈਫਿਕ ਲਾਈਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਉਨ੍ਹਾਂ ਨੇ ਟੱਕ ਲਾ ਕੇ ਇਸ ਕੰਮ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਵੱਲੋਂ ਸਹਾਇਕ ਧੰਦੇ ਅਪਨਾਉਣ ਦੀ ਲੋੜ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕ ਵਿੱਚ ਸੁਧਾਰ ਆ ਸਕਦਾ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਣ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਸੀਲੇ ਮਿਲ ਸਕਣ।ਜ਼ਿਕਰਯੋਗ ਹੈ ਫੇਜ਼-2 ਅਤੇ ਫੇਜ਼-4 ਸਾਹਮਣੇ ਮੁੱਖ ਰੋਡ ਤੇ ਟ੍ਰੈਫਿਕ ਲਾਈਟਾਂ ਨਾ ਹੋਣ ਕਾਰਨ ਹਾਦਸੇ ਹੁੰਦੇ ਰਹਿੰਦੇ ਸਨ ਅਤੇ ਫੇਜ਼-2 ਅਤੇ ਫੇਜ਼-4 ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਟ੍ਰੈਫਿਕ ਲਾਈਟਾਂ ਲਗਾਉਣ ਦੀ ਮੰਗ ਚਲੀ ਆ ਰਹੀ ਸੀ । ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਨੇ ਲਾਈਟਾਂ ਲਗਵਾਉਣ ਸਬੰਧੀ ਵਿਸ਼ੇਸ਼ ਯਤਨ ਕੀਤੇ ਤੇ ਨਗਰ ਨਿਗਮ ਮੁਹਾਲੀ ਵਲੋਂ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਵੈਲਫੇਅਰ ਐਸੋਸੀਏਸ਼ਨ ਵਲੋਂ ਇਸ ਮੌਕੇ ਸ. ਸਿੱਧੂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਸਮਾਗਮ ਵਿੱਚ ਕੌਂਸਲਰ ਰਾਜਿੰਦਰ ਸਿੰਘ ਰਾਣਾ, ਕੈਪਟਨ ਅਜੀਤ ਸਿੰਘ ਚੇਅਰਮੈਨ, ਜਗਰੂਪ ਸਿੰਘ ਭੰਗੂ ਪ੍ਰਧਾਨ, ਅਮਰਦੀਪ ਸਿੰਘ ਸੈਣੀ ਪ੍ਰੈਸ ਸਕੱਤਰ, ਵਿਨੋਦ ਮਮਿਕ ਜਨਰਲ ਸਕੱਤਰ, ਸੁਖਵਿੰਦਰ ਸਿੰਘ ਸੈਕਟਰੀ , ਜੀ.ਐਸ. ਭੰਵਰਾ, ਨਿੱਪੀ ਵਾਲੀਆ, ਸੰਜੇ ਕੁਮਾਰ, ਵਿਪਨ ਜੋਸ਼ੀ, ਐਡਵੋਕੇਟ ਬੱਤਰਾ, ਐਡਰਿਊ ਬੰਬਰਾ,  ਡੈਵੀ ਸਿੰਘ, ਨਿੱਕੂ, ਸੀ.ਏ. ਮੋਹਿਤ ਕੁਮਾਰ, ਠੇਕੇਦਾਰ ਇੰਦਰ ਸਿੰਘ ਵਿਰਦੀ, ਇੰਦਰਰਾਜ ਸਰੀਨ, ਐਡਵੋਕੇਟ ਸੀ.ਐਲ. ਪਵਾਰ ਵੀ ਹਾਜ਼ਰ ਸਨ।