5 Dariya News

ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵਲੋਂ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕਿਸਾਨ-ਸਾਇੰਸਦਾਨ ਗੋਸ਼ਟੀ

5 Dariya News

ਰੂਪਨਗਰ 15-Oct-2018

ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵਲੋਂ ਡਾ. ਐਸ. ਸੀ. ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਦ ਨੂੰ ਸਾਂਭਣ ਲਈ ਗੋਦ ਲਏ ਹੋਏ ਪਿੰਡ ਫਤਿਹਪੁਰ ਦੇ ਕਿਸਾਨਾਂ ਨੂੰ ਬੀਤੇ ਦਿਨੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਅਤੇ ਅੱਗ ਨਾ ਲਗਾਉਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕਈਂ ਜਹਿਰੀਲੀਆਂ ਗੈਸਾਂ ਨਿਕਲਦੀਆਂ ਹਲ ਜੋ ਕਿ ਖਤਰਨਾਕ ਸਾਬਤ ਹੁੰਦੀਆਂ ਹਨ ਅਤੇ ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਲਗਦੀਆਂ ਹਨ। ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਸੰਭਾਲਣਾ ਚਾਹੀਦਾ ਹੈ। ਸਾਇੰਸਦਾਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਸਾਂਭਣ ਲਈ ਪ੍ਰੈਸ ਵ੍ਹੀਲ ਵਾਲੇ ਹੈਪੀ ਸੀਡਰ ਅਤੇ ਪਰਾਲੀ ਨੂੰ ਕੁਤਰਾ ਕਰਨ ਅਤੇ ਖਿਲਾਰਣ ਵਾਲੀ ਮਸ਼ੀਨ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਲਈ ਕਿਹਾ।ਡਾ. ਉਪਿੰਦਰ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਸਾਂਭਣ ਦੇ ਢੰਗ ਤਰੀਕੇ ਜਿਵੇਂ ਕਿ ਹੈਪੀ ਸੀਡਰ, ਪਰਾਲੀ ਨੂੰ ਕੱਟਣ ਵਾਲੀ ਮਸ਼ੀਨ, ਉਲਟਾਵਾਂ ਹਲ, ਰੋਟਾਵੇਟਰ ਆਦਿ ਦੀ ਵਰਤੋਂ ਕਰਣ ਲਈ ਅਪੀਲ ਕੀਤੀ।ਇਸ ਦੇ ਨਾਲ ਹੀ ਉਹਨਾਂ ਨੇ ਪਰਾਲੀ ਨੂੰ ਸਾੜਣ ਦੇ ਵਾਤਾਵਰਣ ਅਤੇ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ।ਉਹਨਾਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਅਤੇ ਤੱਤਾਂ ਦੀ ਸੰਭਾਲ ਲਈ ਝੋਨੇ ਦੇ ਪਰਾਲ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ।ਡਾ. ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਕਣਕ ਦੀ ਹੈਪੀ ਸੀਡਰ ਨਾਲ ਬਿਜਾਈ ਕਰਨ ਤੋਂ ਪਹਿਲਾਂ ਬੀਜ ਸੋਧ ਅਤੇ ਚੂਹਿਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ।ਡਾ. ਸੰਜੀਵ ਅਹੂਜਾ ਨੇ ਕੇ.ਵੀ.ਕੇ. ਰੋਪੜ ਵਲੋਂ ਦਿੱਤੀਆਂ ਜਾਂਦੀਆਂ ਹੋਰ ਸਹੂਲਤਾਂ ਬਾਰੇ ਦੱਸਿਆ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਬਜੀਆਂ ਅਤੇ ਖੁੰਭਾਂ ਦੀ ਕਾਸ਼ਤ ਵਿੱਚ ਵਰਤਣ ਲਈ ਪ੍ਰੇਰਿਤ ਕੀਤਾ।ਇਸ ਪ੍ਰੌਗਰਾਮ ਵਿਚ ਫਤਿਹਪੁਰ ਪਿੰਡ ਦੇ ਲਗਭਗ 90 ਕਿਸਾਨਾਂ ਨੇ ਭਾਗ ਲਿਆ।ਅਗਾਂਹਵਧੂ ਕਿਸਾਨ ਅਤੇ ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਕਿਸਾਨਾਂ ਨਾਲ ਆਪਣੇ ਹੈਪੀ ਸੀਡਰ ਮਸ਼ੀਨ ਨੂੰ ਵਰਤਣ ਦੇ ਤਜਰਬੇ ਸਾਂਝੇ ਕੀਤੇ।ਅੰਤ ਵਿੱਚ ਉਹਨਾਂ ਨੇ ਆਏ ਹੋਏ ਸਾਇੰਸਦਾਨਾਂ ਅਤੇ ਕਿਸਾਨਾਂ ਦਾ  ਧੰਨਵਾਦ ਕੀਤਾ।