5 Dariya News

ਪੰਜਾਬ ਸਰਕਾਰ ਵੱਲੋ 2 ਆਈ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ

5 Dariya News

ਚੰਡੀਗੜ੍ਹ 18-Oct-2018

ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲੇ ਕੀਤੇ ਹਨ।ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ੍ਹ ਅਤੇ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲ੍ਹਾਂ, ਪੰਜਾਬ, ਚੰਡੀਗੜ੍ਹ ਵਜੋਂ ਤਾਇਨਾਤ ਕੀਤਾ ਗਿਆ ਹੈ।ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।