5 Dariya News

ਵੋਟਰ ਜਾਗਰੂਕਤਾ ਰਥ : ਜ਼ਿਲ੍ਹਾ ਚੋਣ ਅਫਸਰ ਵਲੋਂ ਝੰਡੀ ਦੇ ਕੇ ਰਵਾਨਾ

ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਕੰਮ 31 ਅਕਤੂਬਰ ਤੱਕ

5 Dariya News

ਸ਼੍ਰੀ ਚਮਕੌਰ ਸਾਹਿਬ 20-Oct-2018

 ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ, ਸਵੀਪ ਗਤੀਵਿਧੀਆਂ ਤਹਿਤ, ਵੋਟਰ ਜਾਗਰੂਕਤਾ ਰਥ ਨੂੰ ਐਸ.ਡੀ.ਐਮ. ਦਫਤਰ ਸ਼੍ਰੀ ਚਮਕੌਰ ਸਾਹਿਬ ਤੋਂ  ਜ਼ਿਲ੍ਹਾ ਚੋਣ ਅਫਸਰ-ਕਮ-  ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼੍ਰੀ ਮਨਕਮਲ ਸਿੰਘ ਚਾਹਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਵੀ ਉਨ੍ਹਾਂ ਨਾਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜ਼ਿਲ੍ਹੇ ਵਿਚ 31 ਅਕਤੂਬਰ 2018 ਤੱਕ ਹੋਵੇਗਾ। ਕੋਈ ਵੀ ਵਿਅਕਤੀ ਜਿਸ ਦੀ ਉਮਰ 01 ਜਨਵਰੀ 2019 ਨੂੰ 18 ਸਾਲ ਦੀ ਹੋ ਜਾਂਦੀ ਹੈ ਤਾਂ ਉਹ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਾਉਣ ਲਈ ਫਾਰਮ ਨੰ: 6 ਭਰ ਕੇ ਆਪਣੀ ਵੋਟ ਬਣਾ ਸਕਦਾ ਹੈ। ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ (ਐਨ.ਆਰ.ਆਈ) ਵੋਟਰ ਦੇ ਰੂਪ ਵਿਚ ਨਾਂ ਦਰਜ ਕਰਵਾਉਣ ਲਈ ਫਾਰਮ ਨੰਬਰ 6 ਏ ਅਤੇ ਵੋਟਰ ਸੂਚੀ ਵਿੱਚੋਂ ਨਾਂ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਦਰਜ ਨਾਂ, ਪਿਤਾ ਦਾ ਨਾਂ, ਜਨਮ ਮਿਤੀ ਅਤੇ ਪਤੇ ਆਦਿ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਇੱਕੋ ਵਿਧਾਨ ਸਭਾ ਚੋਣ ਹਲਕੇ ਵਿੱਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਤੇ ਵੋਟ ਤਬਦੀਲ ਕਰਨ ਲਈ ਫਾਰਮ ਨੰ: 8 ੳ ਭਰਕੇ ਆਪਣੇ ਬੂਥ ਲੈਵਲ ਅਫਸਰ  ਜਾਂ ਆਪਣੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ (ਈ.ਆਰ.ਓ) ਪਾਸ 31 ਅਕਤੂਬਰ 2018 ਤੱਕ ਜਮਾ੍ਹਂ ਕਰਵਾ ਸਕਦੇ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਲੋੜੀਂਦੇ ਫਾਰਮ ਸਬੰਧਤ ਬੂਥ ਲੈਵਲ ਅਫਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਉਪਰੋਕਤ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ www.nvsp.in 'ਤੇ ਆਨ ਲਾਈਨ ਫਾਰਮ ਭਰਨ ਨੂੰ ਪਹਿਲ ਦਿਤੀ ਜਾਵੇ ਤਾਂ ਜੋ ਸਬੰਧਤ ਵਿਅਕਤੀ ਵਲੋਂ ਭਰੇ ਵੇਰਵੇ ਦੀ ਵੋਟਰ ਕਾਰਡ ਤੇ ਪ੍ਰਿੰਟ ਹੋਣ।ਆਨ ਲਾਈਨ ਫਾਰਮ ਭਰਦੇ ਸਮੇਂ ਬਿਨੈਕਾਰ ਦੀ ਫੋਟੋ, ਜਨਮ ਮਿਤੀ ਦਾ ਸਬੂਤ ਅਤੇ ਰਿਹਾਇਸ਼ ਦੇ ਪਤੇ ਦਾ ਸਬੂਤ ਵੀ ਅਪਲੋਡ ਕੀਤਾ ਜਾਵੇ।ਹੋਰ ਵਧੇਰੇ ਜਾਣਕਾਰੀ ਲਈ ਸਵੇਰੇ 09. ਵਜੇ ਤੋਂ ਸ਼ਾਮ 05 ਵਜੇ ਤੱਕ ਟੋਲ ਫਰੀ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਖਾਸ ਕਰਕੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਚਲ ਰਹੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਆਪਣੀ ਵੋਟ ਜਰੂਰ ਬਣਾਉਣ । ਕੋਈ ਵੀ ਯੋਗ ਨੌਜਵਾਨ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ ਤਾਂ ਜੋ ਉਹ ਹੋਣ ਵਾਲੀਆਂ ਚੋਣਾਂ ਸਮੇਂ ਆਪਣੇ ਸੰਵਿਧਾਨਿਕ ਹੱਕ ਵੋਟ ਦਾ ਇਸਤੇਮਾਲ ਕਰ ਸਕੇ। ਇਸ ਮੌਕੇ ਸ਼੍ਰੀ ਮਨਕਮਲ ਸਿੰਘ ਚਾਹਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਨੇ ਦਸਿਆ ਕਿ ਇਹ ਜਾਗਰੂਕਤਾ ਰਥ  ਸ਼੍ਰੀ ਚਮਕੌਰ ਸਾਹਿਬ ਸਬ ਡਵੀਜ਼ਨ ਦੇ ਸਮੂਹ ਪਿੰਡਾਂ ਅਤੇ  ਸ਼ਹਿਰਾਂ ਵਿਚ ਲੋਕਾਂ ਨੂੰ ਵੋਟਾਂ ਦੀ ਸੁਧਾਈ ਸਬੰਧੀ ਜਾਗਰੂਕ ਕਰੇਗਾ। ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ ਚੋਣ ਕਾਨੁੰਗੋ, ਸ਼੍ਰੀ ਅਮਰੀਕ ਸਿੰਘ ਸੁਪਰਡੰਟ, ਸ਼੍ਰੀ ਸੰਦੀਪ ਕੁਮਾਰ ਚੋਣ ਸਹਾਇਕ  ਅਤੇ ਸ਼੍ਰੀ ਬੁੱਧ ਸਿੰਘ ਰੀਡਰ ਅਤੇ ਹੋਰ ਸਮੂਹ ਕਰਮਚਾਰੀ ਹਾਜਰ ਸਨ।