5 Dariya News

ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ 21 ਅਕਤੂਬਰ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 401529 ਮੀਟਿ੍ਰਕ ਟਨ ਝੋਨੇ ਦੀ ਖਰੀਦ- ਪਰਦੀਪ ਕੁਮਾਰ ਸੱਭਰਵਾਲ

ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 347 ਕਰੋੜ 89 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ

5 Dariya News

ਤਰਨ ਤਾਰਨ 22-Oct-2018

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ 21 ਅਕਤੂਬਰ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 401529 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਐਤਵਾਰ ਤੱਕ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ 407600 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਸੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਨਾਲ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਅਕਤੂਬਰ ਤੱਕ ਖਰੀਦ ਕੀਤੇ ਗਏ ਝੋਨੇ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 347 ਕਰੋੜ 89 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਇਸ ਮੌਕੇ `ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕਟਰੋਲ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਪਾਲ ਸਿੰਘ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ ।  

ਉਹਨਾਂ ਦੱਸਿਆ ਕਿ 21 ਅਕਤੂਬਰ ਤੱਕ ਪਨਗਰੇਨ ਵੱਲੋਂ 145105 ਮੀਟਰਿਕ ਟਨ, ਮਾਰਕਫੈੱਡ ਵੱਲੋਂ 80390 ਮੀਟਰਿਕ ਟਨ, ਪਨਸਪ ਵੱਲੋਂ 70168 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 44918 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 43819 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 10481 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ ।ਉਹਨਾਂ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ।